ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਆਗੂ ਲਖਵਿੰਦਰ ਸਿੰਘ ਕੌੜਾ, ਗੁਰਸਾਹਿਬ ਸਿੰਘ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸਤਵੰਤ ਸਿੰਘ ਆਹਲੀ, ਦਿਦਾਰ ਸਿੰਘ ਹਾਂਡਾ ਅਤੇ ਰਣਜੀਤ ਸਿੰਘ ਰਾਣਾ ਦੁੱਲਾ ਸਾਹਿਬ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੀ ਪਵਿੱਤਰ ਧਰਤੀ ’ਤੇ ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਹਾਰ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਹਿੰਸਾ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਹਮਲੇ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਲਖਵਿੰਦਰ ਸਿੰਘ ਕੌੜਾ, ਗੁਰਸਾਹਿਬ ਸਿੰਘ, ਸਤਵੰਤ ਸਿੰਘ ਆਹਲੀ (ਜਨਰਲ ਸਕੱਤਰ, ਸ਼੍ਰੋਮਣੀ ਯੂਥ ਅਕਾਲੀ ਦਲ), ਦਿਦਾਰ ਸਿੰਘ ਹਾਂਡਾ ਅਤੇ ਰਣਜੀਤ ਸਿੰਘ ਰਾਣਾ ਦੁੱਲਾ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਵਿਚਾਰਾਂ ਦਾ ਵਿਰੋਧ ਹੋ ਸਕਦਾ ਹੈ, ਪਰ ਨਿੱਜੀ ਹਮਲੇ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
- Download Babushahi App
-
-