ਸੁਪਰੀਮ ਕੋਰਟ ਕੌਲਿਜੀਅਮ ਨੇ ਚਾਰ ਜੱਜਾਂ ਨੂੰ ਹਾਈ ਕੋਰਟਾਂ ਦੇ ਮੁੱਖ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ
ਕੁਲਜਿੰਦਰ ਸਰਾਂ
ਨਵੀਂ ਦਿੱਲੀ, 9 ਅਗਸਤ, 2026: ਸੁਪਰੀਮ ਕੋਰਟ ਕਾਲਜੀਅਮ ਨੇ 6 ਅਗਸਤ, 2026 ਨੂੰ ਹੋਈ ਆਪਣੀ ਮੀਟਿੰਗ ਵਿੱਚ ਚਾਰ ਜੱਜਾਂ ਨੂੰ ਵੱਖ-ਵੱਖ ਹਾਈ ਕੋਰਟਾਂ ਦੇ ਮੁੱਖ ਜੱਜ ਵਜੋਂ ਤਰੱਕੀ ਦੇਣ ਦੀ ਸਿਫਾਰਸ਼ ਕੀਤੀ।
ਕਾਲਜੀਅਮ ਦੇ ਬਿਆਨ ਅਨੁਸਾਰ, ਜਸਟਿਸ ਵੀ. ਕਾਮੇਸ਼ਵਰ ਰਾਓ, ਜੋ ਇਸ ਸਮੇਂ ਦਿੱਲੀ ਹਾਈ ਕੋਰਟ ਵਿੱਚ ਸੇਵਾ ਨਿਭਾ ਰਹੇ ਹਨ, ਨੂੰ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਿਫਾਰਸ਼ ਕੀਤੀ ਗਈ ਹੈ।
ਬੰਬੇ ਹਾਈ ਕੋਰਟ ਦੇ ਜਸਟਿਸ ਰਵਿੰਦਰ ਵੀ. ਘੁੱਗੇ ਨੂੰ ਕਲਕੱਤਾ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦੋਂ ਕਿ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਨੂੰ ਬੰਬੇ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਕੌਲਿਜੀਅਮ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੋ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਮੂਲ ਰੂਪ ਵਿੱਚ ਇਲਾਹਾਬਾਦ ਹਾਈ ਕੋਰਟ ਤੋਂ ਹਨ, ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਾਰੀ ਰੱਖਣ ਦੀ ਸਿਫਾਰਸ਼ ਵੀ ਕੀਤੀ ਹੈ।
- Download Babushahi App
-
-