ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਨੇ ਰਾਜਾ ਵੜਿੰਗ ਨਾਲ਼ ਮੁਲਾਕਾਤ ਕੀਤੀ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ -9 ਜੁਲਾਈ -
ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਨਵੇਂ ਚੁਣੇ ਵਾਇਸ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਗਿੱਲ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਗਈ ਤੇ ਆਸ਼ੀਰਵਾਦ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਵਿਸ਼ਾਲ ਚੌਹਾਨ ਤੇ ਜਸਕਰਨ ਸਿੰਘ ਕਾਹਲੋਂ ਵੀ ਮੌਜ਼ੂਦ ਸਨ। ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਦਾ ਦੁਬਾਰਾ ਪ੍ਰਧਾਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ ਹਰੀ ਪਰ ਨੇ ਕਿਹਾ ਕਿ ਰਾਜਾ ਬੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜਬੂਤ ਹੋਵੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੱਤਾ ਹਾਸਿਲ ਕਰਕੇ ਲੋਕਾਂ ਦੀ ਸੇਵਾ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਲੋਕਾਂ ਵਿੱਚ ਹੋਰ ਵਿਸ਼ਵਾਸ਼ ਪੈਦਾ ਕੀਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਪੱਕੇ ਤੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਹੀ ਅੱਗੇ ਲੈ ਕੇ ਜਾਣ ਦਾ ਮੌਕਾ ਦਿੰਦੀ ਹੈ। ਉਨ੍ਹਾਂ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਿਸ਼ਵਾਸ ਦਿੱਤਾ ਕਿ ਰੋਪੜ ਜ਼ਿਲ੍ਹੇ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ।
- Download Babushahi App
-
-