ਸੁਲਤਾਨਪੁਰ ਲੋਧੀ: ਤਲਵੰਡੀ ਪੁੱਲ ਚੌਂਕ ਤੋਂ MLA ਰਾਣਾ ਨੇ ਸਮਾਪਤ ਕੀਤਾ ਧਰਨਾ, ਪ੍ਰਸ਼ਾਸਨ ਦਾ ਕੀਤਾ ਧੰਨਵਾਦ
ਸੱਜਣ ਸਿੰਘ ਚੀਮਾ ਨੇ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਅਪੀਲ;
ਰਾਣਾ ਬੋਲੇ- “ਲੋਕਾਂ ਦੀ ਤਾਕਤ ਅਤੇ ਪ੍ਰਸ਼ਾਸਨ ਦੀ ਗੱਲਬਾਤ ਤੋਂ ਬਾਅਦ ਧਰਨਾ ਖਤਮ”
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 24 ਮਈ 2026
ਸੁਲਤਾਨਪੁਰ ਲੋਧੀ ਵਿੱਚ ਦੇਰ ਰਾਤ ਹੋਏ ਸਿਆਸੀ ਟਕਰਾਅ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਹੁਣ ਕੁਝ ਹੱਦ ਤੱਕ ਠੰਢਾ ਪੈਂਦਾ ਨਜ਼ਰ ਆ ਰਿਹਾ ਹੈ। ਥਾਣਾ ਸੁਲਤਾਨਪੁਰ ਲੋਧੀ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਬਾਅਦ ਵਿੱਚ ਤਲਵੰਡੀ ਪੁੱਲ ਚੌਂਕ ਵਿਖੇ ਸ਼ਿਫਟ ਕਰ ਦਿੱਤਾ ਗਿਆ ਸੀ, ਜਿਸਨੂੰ ਹੁਣ ਸਮਾਪਤ ਕਰ ਦਿੱਤਾ ਗਿਆ ਹੈ।
ਧਰਨਾ ਸਮਾਪਤ ਕਰਨ ਮੌਕੇ ਹਲਕਾ ਵਿਧਾਇਕ Rana Inder Pratap Singh ਨੇ ਕਿਹਾ ਕਿ ਉਹ ਆਪਣੇ ਨੌਜਵਾਨ ਸਾਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਤੋਂ ਬਾਅਦ ਧਰਨਾ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। MLA ਰਾਣਾ ਨੇ ਕਿਹਾ ਕਿ ਉਹ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ।
ਉਧਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵੀ ਮਾਮਲੇ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਗੰਦੀ ਸਿਆਸਤ ਕਾਰਨ ਕੁਝ ਨੌਜਵਾਨ ਗੁਮਰਾਹ ਹੋ ਗਏ ਹਨ ਅਤੇ ਹੁਣ ਉਹਨਾਂ ਦੇ ਮਾਪਿਆਂ ਦਾ ਦਰਦ ਦੇਖਿਆ ਨਹੀਂ ਜਾ ਰਿਹਾ। ਉਹਨਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਆਧਾਰ ‘ਤੇ ਸੋਚਣ ਦੀ ਲੋੜ ਹੈ।
ਸੱਜਣ ਚੀਮਾ ਨੇ ਪ੍ਰਸ਼ਾਸਨ ਨੂੰ ਬੇਨਤੀ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਵੇ ਤਾਂ ਜੋ ਸ਼ਹਿਰ ਦਾ ਮਾਹੌਲ ਸ਼ਾਂਤ ਰਹੇ ਅਤੇ ਚੋਣਾਂ ਅਮਨ-ਅਮਾਨ ਨਾਲ ਹੋ ਸਕਣ।
- Download Babushahi App
-
-