ਸੁਲਤਾਨਪੁਰ ਲੋਧੀ ‘ਚ ਸਿਆਸੀ ਹਵਾ ਨੇ ਮਾਰੀ ਨਵੀਂ ਕਰਵਟ
ਜੱਬੋਵਾਲ ਪਿੰਡ ‘ਚ ਰਾਣਾ ਧੜਾ ਹੋਇਆ ਮਜ਼ਬੂਤ..!
ਕੀ ਬਦਲਣਗੇ ਸਿਆਸੀ ਸਮੀਕਰਨ...?
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਲੋਕਾਂ ਦਾ ਰੁਖ ਇੱਕ ਵਾਰੀ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਜੱਬੋਵਾਲ ਪਿੰਡ ਵਿੱਚ ਸਾਬਕਾ ਸਰਪੰਚ ਸਮੇਤ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਮਰਥਨ ਦਿੱਤਾ।
ਇਸ ਮੌਕੇ ‘ਤੇ MLA ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਵੇਂ ਸਾਥੀਆਂ ਦਾ ਖੁੱਲੇ ਦਿਲ ਨਾਲ ਸਵਾਗਤ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ।
ਉਧਰ ਦੂਜੇ ਪਾਸੇ ਸ਼ਾਮਲ ਹੋਣ ਵਾਲੇ ਲੋਕਾਂ ਵੱਲੋਂ ਇਹ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੌਰਾਨ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਆਜ਼ਾਦ ਤੌਰ ‘ਤੇ ਉਤਾਰੇ ਗਏ ਉਮੀਦਵਾਰਾਂ ਨੂੰ ਪੂਰਨ ਤੌਰ ‘ਤੇ ਸਮਰਥਨ ਦਿੰਦੇ ਹੋਏ ਉਨ੍ਹਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ਼ ਆਪਣੇ ਪਿੰਡ ਵਿੱਚ, ਸਗੋਂ ਹੋਰ ਪਿੰਡਾਂ ਵਿੱਚ ਵੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਵਾਉਣ ਲਈ ਸਰਗਰਮ ਰੂਪ ਵਿੱਚ ਕੰਮ ਕਰਨਗੇ।
ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਸਿਆਸੀ ਪੈਂਤਰਾ ਬਣਿਆ ਚਰਚਾ ਦਾ ਕੇਂਦਰ:
ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬਿਨਾਂ ਕਿਸੇ ਪਾਰਟੀ ਸਿੰਬਲ ਦੇ ਆਪਣੇ ਧੜੇ ਦੇ 33 ਉਮੀਦਵਾਰ ਆਜ਼ਾਦ ਤੌਰ ‘ਤੇ ਚੋਣ ਮੈਦਾਨ ਵਿੱਚ ਉਤਾਰਨਾ ਹਲਕੇ ਦੀ ਸਿਆਸਤ ਵਿੱਚ ਚਰਚਾ ਦਾ ਵੱਡਾ ਵਿਸ਼ਾ ਬਣ ਗਿਆ ਹੈ। ਇਸ ਕਦਮ ਨੂੰ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਤਾਕਤ, ਲੋਕਪ੍ਰਿਯਤਾ ਅਤੇ ਸਿਆਸੀ ਸਮਰਥਨ ਵਜੋਂ ਵੇਖਿਆ ਜਾ ਰਿਹਾ ਹੈ, ਜਦਕਿ ਵਿਰੋਧੀ ਧਿਰਾਂ ਵਿੱਚ ਵੀ ਹਲਚਲ ਮਚੀ ਹੋਈ ਹੈ।