ਸੁਲਤਾਨਪੁਰ ਲੋਧੀ ’ਚ ਵੱਡੀ ਖ਼ਬਰ: ਪਵਿੱਤਰ ਕਾਲੀ ਵੇਈਂ ’ਚੋਂ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ
ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸ਼ੁਰੂ ਕੀਤੀ ਜਾਂਚ, ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ’ਚ ਜੁਟੀ ਪੁਲਿਸ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ :19 ਅਕਤੂਬਰ 2026 ਗੁਰੂ ਨਗਰੀ ਸੁਲਤਾਨਪੁਰ ਲੋਧੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਵਿੱਤਰ ਕਾਲੀ ਵੇਈਂ ਵਿੱਚੋਂ ਇੱਕ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪਵਿੱਤਰ ਕਾਲੀ ਵੇਈਂ ਵਿੱਚੋਂ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ। ਫਿਲਹਾਲ ਵਿਅਕਤੀ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਵੇਰਵਿਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
- Download Babushahi App
-
-