ਸੁਲਤਾਨਪੁਰ ਲੋਧੀ ’ਚ 2027 ਲਈ ਕਾਂਗਰਸ ਨੇ ਵਜਾਇਆ ਚੋਣੀ ਬਿਗੁਲ!
ਗਗਨਦੀਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ,
ਚੀਮਾ ਦੀ ਅਗਵਾਈ ’ਚ ਵਰਕਰਾਂ ਨੇ ਭਰੀ ਇੱਕਠ—‘2027 ’ਚ ਕਾਂਗਰਸ ਦੀ ਸਰਕਾਰ, ਸੁਲਤਾਨਪੁਰ ਲੋਧੀ ’ਚ ਜਿੱਤ ਪੱਕੀ!’
2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸੁਲਤਾਨਪੁਰ ਲੋਧੀ ’ਚ ਵਜਾਇਆ ਚੋਣੀ ਬਿਗੁਲ
ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਚੋਣ ਮੁਹਿੰਮ ਦਾ ਆਗਾਜ਼
ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੀ ਤਿਆਰੀਆਂ ਤੇਜ਼—2027 ਲਈ ਵਰਕਰ ਇਕਜੁੱਟ।
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 8 ਅਗਸਤ -ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਪਿੰਡ ਹੁਸੈਨਪੁਰ ਦੁੱਲੋਵਾਲ (ਮੰਗੂਪੂਰ) ਤੋਂ ਗਗਨਦੀਪ ਸਿੰਘ ਬਾਜਵਾ ਨੂੰ ਬਲਾਕ ਕਾਂਗਰਸ ਸੁਲਤਾਨਪੁਰ ਲੋਧੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ।
ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਗਗਨਦੀਪ ਸਿੰਘ ਬਾਜਵਾ ਨੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਪਿੰਡ-ਪਿੰਡ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਭਰਵੀਂ ਮੀਟਿੰਗ ਕਰਕੇ 2027 ਦੀ ਵਿਧਾਨ ਸਭਾ ਚੋਣ ਮੁਹਿੰਮ ਦਾ ਰਸਮੀ ਆਗਾਜ਼ ਵੀ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਹਲਕੇ ਵਿੱਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸੁਲਤਾਨਪੁਰ ਲੋਧੀ ਹਲਕਾ ਕਾਂਗਰਸ ਦੇ ਹੱਕ ਵਿੱਚ ਇੱਕਤਰਫ਼ਾ ਫ਼ਤਵੇ ਵੱਲ ਵਧੇਗਾ। ਆਗੂਆਂ ਨੇ ਕਿਹਾ ਕਿ ਹਲਕੇ ਵਿੱਚ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਦੀ ਜਿੱਤ ਪੱਕੀ ਕਰਨ ਲਈ ਵਰਕਰ ਹੁਣ ਤੋਂ ਹੀ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰ ਚੁੱਕੇ ਹਨ।
ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਗਗਨਦੀਪ ਸਿੰਘ ਬਾਜਵਾ ਨੂੰ ਇਹ ਜ਼ਿੰਮੇਵਾਰੀ ਪਾਰਟੀ ਦੀ ਮਜ਼ਬੂਤੀ ਅਤੇ ਜਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦਿੱਤੀ ਗਈ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਬਾਜਵਾ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਰਕਰਾਂ ਵਿੱਚ ਭਰਪੂਰ ਉਤਸ਼ਾਹ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਸੁਲਤਾਨਪੁਰ ਲੋਧੀ ਵਿੱਚ ਕਾਂਗਰਸ ਦੀ ਜਿੱਤ ਲਈ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।
ਨਵਤੇਜ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸੁਲਤਾਨਪੁਰ ਲੋਧੀ ਵਿੱਚ ਵੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ।
ਮੀਟਿੰਗ ਦੌਰਾਨ ਵਰਕਰਾਂ ਨੂੰ ‘2027 ਵਿੱਚ ਕਾਂਗਰਸ ਦੀ ਵਾਪਸੀ’ ਦੇ ਟੀਚੇ ਨਾਲ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਤਜਿੰਦਰ ਸਿੰਘ ਧੰਜੂ ਨਰਿੰਦਰ ਸਿੰਘ ਜੈਨਪੁਰ ਨਰਿੰਦਰ ਸਿੰਘ ਪੰਨੂ ਸ਼ਹਿਰੀ ਪ੍ਰਧਾਨ ਮੋਨੂ ਭੰਡਾਰੀ ਸੀਨੀਅਰ ਆਗੂ ਜਗਪਾਲ ਸਿੰਘ ਚੀਮਾ ਡਾਕਟਰ ਨਰਿੰਦਰ ਸਿੰਘ ਗਿੱਲ ਬਲਜਿੰਦਰ ਸਿੰਘ ਪੀਏ ਰਮੇਸ਼ ਡਡਵਿੰਡੀ ਸਾਬਕਾ ਜਿਲਾ ਪ੍ਰਧਾਨ ਆਦਿ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ
- Download Babushahi App
-
-