ਸੂਬਾ ਪੱਧਰੀ ਅਵਾਰਡ ਸਮਾਰੋਹ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਦੋ ਡਾਕਟਰ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 2 ਜੁਲਾਈ 2026 : ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਡਾਕਟਰ ਦਿਵਸ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਅਵਾਰਡ ਸਮਾਰੋਹ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਦੋ ਡਾਕਟਰਾਂ ਨੂੰ ਸਨਮਾਨਿਤ ਕੀਤਾ ਹੈ। ਇਨ੍ਹਾਂ ਵਿੱਚ ਮਾਨਸਿਕ ਰੋਗਾਂ ਦੇ ਮਾਹਿਰ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰੁਣ ਬਾਂਸਲ ਅਤੇ ਡਾ. ਵਿਰੇਸ਼ਵਰ ਚਾਵਲਾ ਜਨਰਲ ਸਰਜਨ ਹਨ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ, ਸਮਰਪਣ ਅਤੇ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਨੇ ਦੋਵਾਂ ਡਾਕਟਰਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਜ਼ਿਲ੍ਹਾ ਸਿਹਤ ਵਿਭਾਗ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਅਰੁਣ ਬਾਂਸ਼ਲ ਅਤੇ ਡਾ. ਵਿਰੇਸ਼ਵਰ ਚਾਵਲਾ ਨੇ ਆਪਣੀ ਮਿਹਨਤ, ਲਗਨ ਅਤੇ ਜਨਸੇਵਾ ਪ੍ਰਤੀ ਸਮਰਪਣ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦਾ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਡਾਕਟਰ ਭਵਿੱਖ ਵਿੱਚ ਵੀ ਇਸੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਵਿਭਾਗ ਦਾ ਨਾਮ ਹੋਰ ਰੌਸ਼ਨ ਕਰਨਗੇ।
ਅੰਤ ਵਿੱਚ ਸਿਵਲ ਸਰਜਨ ਨੇ ਦੋਵਾਂ ਸਨਮਾਨਿਤ ਡਾਕਟਰਾਂ ਨੂੰ ਦੁਬਾਰਾ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-