ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿੱਚੋਂ ਮਾਰੀਆਂ ਮੱਲਾਂ
ਰੋਹਿਤ ਗੁਪਤਾ
ਗੁਰਦਾਸਪੁਰ 9 ਅਕਤੂਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-(ਗੁਰਦਾਸਪੁਰ) ਦੇ ਖਿਡਾਰੀ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿੱਚੋਂ ਤਮਗੇ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਪੂਰੇ ਇਲਾਕੇ ਵਿੱਚ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਐਸ.ਬੀ.ਨਾਯਰ ਨੇ ਦੱਸਿਆ ਕਿ
ਪੰਜਾਬ ਬੋਰਡ ਅਥਲੈਟਿਕਸ ਮੁਕਾਬਲੇ- 2026 ਅੰਡਰ-19 ਦੀ ਵਿਦਿਆਰਥਣ ਕਸ਼ਿਸ਼ ਨੇ 1500 ਮੀਟਰ ਦੌੜ ਵਿੱਚੋਂ ਅਤੇ ਹਰਡਲ ਰੇਸ ਵਿਚੋਂ ਅੰਡਰ- 19 ਦੇ ਸੁਖਮਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੀਆਂ ਤਿੰਨ ਰਿਲੇਅ ਟੀਮਾਂ ਅੰਡਰ- 19 ਲੜਕੇ ਤੇ ਲੜਕੀਆਂ ਅਤੇ ਅੰਡਰ- 17 ਲੜਕੀਆਂ ਨੇ ਵੀ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਦੇ ਨਾਲ ਹੀ ਉੱਚੀ ਛਾਲ ਵਿੱਚੋਂ ਏਕਮਜੋਤ ਸਿੰਘ ਨੇ ਚੌਥਾ ਸਥਾਨ ਹਾਸਲ ਕਰਕੇ ਕਾਮਯਾਬੀ ਹਾਸਲ ਕੀਤੀ ਹੈ।
ਸਕੂਲ ਪਹੁੰਚਣ ਤੇ ਸਵੇਰ ਦੀ ਸਭਾ ਵਿੱਚ ਸਾਰੇ ਜੇਤੂ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਜੀ, ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਜੀ ਕੁਲਦੀਪ ਕੌਰ ਜੀ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ
ਹਮੇਸ਼ਾ ਲਗਨ ਤੇ ਜਨੂੰਨ ਨਾਲ ਪੜ੍ਹਾਈ ਅਤੇ ਆਪਣੀ ਖੇਡ ਨੂੰ
ਇਕੱਠਿਆਂ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਡੀ.ਪੀ ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਮੈਡਮ ਨੇਹਾ, ਜਤਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-