ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਸ਼ਹਿਰ ਵਿੱਖੇ ਸਕੂਲੀ ਵਾਹਨਾਂ ਦੀ ਚੈਕਿੰਗ, ਦੋ ਸਕੂਲੀ ਬਸਾਂ ਦੇ ਕਟੇ ਚਲਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 25 ਫ਼ਰਵਰੀ,2026
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਨਵਾਂ ਸ਼ਹਿਰ ਜਿਲ੍ਹੇ ਵਿੱਚ ਅੱਜ *ਮਿਤੀ 25 ਫਰਵਰੀ 2026 ਨੂੰ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪੋਲੀਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ। ਚੈਕਿੰਗ ਦੌਰਾਨ ਕੈਂਬਰਿਜ਼ ਪਬਲਿਕ ਸਕੂਲ, ਡੇਰਿਕ ਇੰਟਰਨੈਸ਼ਨਲ International Public School ਪਬਲਿਕ ਸਕੂਲ, inter international ਗੁਰੂ ਰਾਮ ਦਾਸ ਇੰਟਰਨੈਸ਼ਨਲ ਪਬਲਿਕ ਸਕੂਲ, ਸ਼ਿਵ ਚੰਦ ਪਬਲਿਕ ਸਕੂਲ ਸਕਾਲਰ ਪਬਲਿਕ ਸਕੂਲ ਅਤੇ ਐਮ ਆਰ ਇੰਟਰਨੈਸ਼ਨਲ ਪਬਲਿਕ ਸਕੂਲ ਪਨਾਮ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 6 ਸਕੂਲਾਂ ਦੀਆਂ ਕੁੱਲ 12 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਦੇ ਚਲਾਨ (ਲੇਡੀ ਅਟੈਂਡੈਂਟ ਨਾ ਹੋਣ ਕਾਰਨ ਅਤੇ ਬੱਸ ਵਿੱਚ ਫਸਟ ਐਡ ਬਾਕਸ ਨਾ ਹੋਣ ਕਾਰਨ) ਕੀਤੇ ਗਏ।ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲਾਂ ਅਤੇ ਸਕੂਲ ਵਾਹਨਾ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਵਿਭਾਗ ਵੱਲੋਂ ਸ੍ਰੀਮਤੀ ਕਮਲੇਸ਼ ਏ ਆਰ ਟੀ ਉ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਸ਼੍ਰੀਮਤੀ ਕਮਲੇਸ਼ ਅਸਿਸਟੈਂਟ ਰੀਜਨਲ ਟਰਾਂਸਪੋਰਟ ਅਫ਼ਸਰ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਸ੍ਰੀ ਸੁਰਿੰਦਰਪਾਲ ਅਗਨੀਹੋਤਰੀ, ਪੁਲਿਸ ਵਿਭਾਗ ਤੋਂ ਧਰਮਿੰਦਰ ਸਿੰਘ , ਟਰੈਫ਼ਿਕ ਪੁਲਿਸ ਤੋਂ ਰਵਿੰਦਰ ਕੌਰ ਅਤੇ ਦਿਲਾਵਰ ਸਿੰਘ ਏ ਐਸ ਆਈ ਦੇ ਨਾਲ ਨਾਲ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋ ਸੰਤੋਸ਼ ਵੀ ਮੌਜੂਦ ਸਨ।
Click to Follow Babushahi Facebook page →