ਸ੍ਰੀ ਅਨੰਦਪੁਰ ਸਾਹਿਬ ਵਿਚ ਬਣਾਈ ਵਿਧਾਨ ਸਭਾ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ- ਹਰਜੋਤ ਬੈਂਸ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 27 ਨਵੰਬਰ,2025
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਹੈ ਕਿ ਭਾਈ ਜੈਤਾ ਜੀ ਮੈਮੋਰੀਅਲ ਸ੍ਰੀ ਅਨੰਦਪੁਰ ਸਾਹਿਬ ਵਿਚ ਬਣਾਈ ਵਿਧਾਨ ਸਭਾ ਨੂੰ ਆਮ ਲੋਕਾਂ ਲਈ ਖੋਲਿਆ ਗਿਆ ਹੈ। ਇਸ ਤੋ ਇਲਾਵਾ ਲਾਈਟ ਐਂਡ ਸਾਊਡ ਸ਼ੋਅ ਅਤੇ ਡਰੋਨ ਸ਼ੋਅ ਵੀ ਲਗਾਤਾਰ 29 ਨਵੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਦੂਰ ਦੂਰਾਡੀਓ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਣ ਲਈ ਟੈਂਟ ਸਿਟੀ ਵਿੱਚ ਮੁਫਤ ਵਿਵਸਥਾ ਕੀਤੀ ਗਈ ਹੈ।
ਸ੍ਰ.ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪਹੁੰਚ ਰਹੀ ਸੰਗਤ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਮੈਡੀਕਲ ਸਹੂਲਤ ਦਾ ਪ੍ਰਬ਼ੰਧ ਕੀਤਾ ਗਿਆ ਹੈ। ਇਸ ਤੋ ਇਲਾਵਾ ਸਮੁੱਚੀ ਗੁਰੂ ਨਗਰੀ ਵਿੱਚ ਪੀਣ ਵਾਲਾ ਪਾਣੀ, ਸਫਾਈ, ਦਵਾਈ ਦਾ ਛਿੜਕਾਓ ਅਤੇ ਪਖਾਨੇ ਦੀ ਵੀ ਲੋੜੀਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਨਗਰੀ ਦਾ ਕੋਨਾ ਕੋਨਾ ਰੁਸ਼ਨਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਬਲਿਕ ਅਨਾਊਸਮੈਂਟ ਸਿਸਟਮ ਰਾਹੀ ਲੋਕਾਂ ਨੂੰ ਸਮੁੱਚੀ ਜਾਣਕਾਰੀ ਉਪਲੱਬਧ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਵੱਖ ਵੱਖ ਢੁਕਵੀਆਂ ਥਾਵਾਂ ਤੇ 20 ਐਲਈਡੀ ਲਗਾ ਕੇ ਗੁਰਮਤਿ ਸਮਾਗਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਤਾ ਜੋ ਸੰਗਤ ਹਰ ਥਾਂ ਤੇ ਇਸ ਸਹੂਲਤ ਰਾਹੀ ਧਾਰਮਿਕ ਸਮਾਗਮਾਂ ਨੂੰ ਵੇਖ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਸ਼ਹੀਦੀ ਧਾਰਮਿਕ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਚ ਚੱਲ ਰਹੇ ਹਨ, ਉਨ੍ਹਾਂ ਵਿਚ ਸੰਗਤ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਵਾਹਿਗੁਰੂ ਜੀ ਦੀ ਅਪਾਰ ਕ੍ਰਿਪਾ ਹੈ ਇਸੇ ਤਰਾਂ ਸਮਾਗਮ 29 ਨਵੰਬਰ ਤੱਕ ਲਗਾਤਾਰ ਜਾਰੀ ਰਹਿਣਗੇ।