ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਗੁਰਮਤ ਸਮਾਗਮ ਕਰਵਾਇਆ ਗਿਆ
ਸਮਾਗਮ ਵਿੱਚ ਪਹੁੰਚੇ ਸੁੱਚਾ ਸਿੰਘ ਲੰਗਾਹ ਨੇ ਕਿਹਾ ,ਤਰਨ ਤਰਨ ਚੋਣਾਂ ਵਿੱਚ ਅਕਾਲੀ ਦਲ ਨੇ ਕੀਤਾ ਭਰਪੂਰ ਮੁਕਾਬਲਾ 2027 ਦੀਆਂ ਚੋਣਾਂ ਜਿੱਤੇਗਾ ਅਕਾਲੀ ਦਲ
ਰੋਹਿਤ ਗੁਪਤਾ
ਗੁਰਦਾਸਪੁਰ :
ਪਿਛਲੇ ਕਰੀਬ 100 ਸਾਲ ਤੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਅਤੇ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਾਦੀਆਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਗੁਰਮਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਂਦਾ ਹੈ। ਇਸ ਸਮਾਗਮ ਵਿੱਚ ਗੁਰਬਾਣੀ ਕੀਰਤਨ ਕਰਨ ਪੁੱਜੇ ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵੱਲੋਂ ਸ਼ਬਦ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਵੱਲੋਂ ਆਏ ਮਹਿਮਾਨਾਂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ ।
ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਗੁਰਦਾਸਪੁਰ ਪ੍ਰਧਾਨ ਸੁੱਚਾ ਸਿੰਘ ਲੰਗਾਹ ਅਤੇ ਤਰਲੋਕ ਸਿੰਘ ਬਾਠ ਨੇ ਕਿਹਾ ਕਿ ਇਹ ਪਰਿਵਾਰ ਹਰ ਸਾਲ ਦੀ ਤਰਾਂ ਆਪਣੇ ਬਾਪੂ ਪਿਆਰਾ ਸਿੰਘ ਦੀ ਯਾਦ ਵਿੱਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਪੂਰਵਕ ਮਨਾਉਂਦੇ ਹਨ। ਨਾਲ ਹੀ ਉਹਨਾਂ ਨੇ ਕਿਹਾ ਕਿ ਅੱਜ ਤਰਨ ਤਾਰਨ ਚੋਣਾਂ ਦੇ ਨਤੀਜੇ ਵਿੱਚ ਅਕਾਲੀ ਦਲ ਦਾ ਦੂਸਰੇ ਨੰਬਰ ਤੇ ਆਉਣਾ ਸਾਬਤ ਕਰਦਾ ਹੈ ਕਿ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ।ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਵੱਲੋਂ ਆਏ ਮਹਿਮਾਨਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ।