ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਡੱਲਾ 'ਚ ਜੋੜ ਮੇਲਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 1 ਸਤੰਬਰ 2026
ਸਿੱਖ ਧਰਮ ਦੇ ਛੇਵੇਂ ਪਾਤਸ਼ਾਹ, ਮੀਰੀ-ਪੀਰੀ ਦੇ ਮਾਲਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਤਿਹਾਸਕ ਪਿੰਡ ਡੱਲਾ ਵਿਖੇ ਤਿੰਨ ਰੋਜ਼ਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ
ਇਸ ਮੌਕੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਦੀਵਾਨ ਸਜਾਏ ਜਾ ਰਹੇ ਹਨ
ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ
ਢਾਡੀ ਜਥੇ ਵੱਲੋਂ ਗੁਰਇਤਿਹਾਸ ਸਰਵਣ ਕਰਵਾਇਆ ਜਾਵੇਗਾ
ਕਵੀਸ਼ਰੀ ਜਥਿਆਂ ਨੇ ਵੀ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ
ਇਤਿਹਾਸਕ ਪਿੰਡ ਡੱਲਾ ਵਾਸੀ ਭਾਈ ਨਰਾਇਣ ਦਾਸ ਜੀ ਦੀ ਸਪੁੱਤਰੀ ਬੀਬੀ ਦਮੋਦਰੀ ਜੀ ਦਾ ਅਨੰਦ ਕਾਰਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ 22 ਭਾਦੋਂ ਸੰਮਤ 1661 ਨੂੰ ਹੋਇਆ ਸੀ। ਇਸ ਮੌਕੇ ਗੁਰੂ ਸਾਹਿਬ ਦੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ, ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ, ਭਾਈ ਗੁਰਦਾਸ ਜੀ ਸਮੇਤ ਕਈ ਗੁਰਸਿੱਖਾਂ ਨੇ ਹਾਜ਼ਰੀ ਭਰੀ ਸੀ।
ਇਸ ਮੌਕੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾ ਰਹੇ ਹਨ।
- Download Babushahi App
-
-