ਸੜਕ ਹਾਦਸੇ 'ਚ ਭੈਣ-ਭਰਾ ਦੀ ਦਰਦਨਾਕ ਮੌਤ
ਪੰਜਗਰਾਈਂ ਕਲਾਂ, 31 ਮਾਰਚ(ਸੁਖਜਿੰਦਰ ਸਿੰਘ ਪੰਜਗਰਾਈਂ): ਅੱਜ ਤੜਕਸਾਰ ਲਗਭਗ 5:30 ਵਜੇ ਪੰਜਗਰਾਈਂ ਕਲਾਂ ਦੇ ਭੈਣ-ਭਰਾ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਬੋਹੜ ਸਿੰਘ(32) ਪੁੱਤਰ ਗੁਲਜਾਰ ਸਿੰਘ ਵਾਸੀ ਪੰਜਗਰਾਈਂ ਕਲਾਂ ਆਪਣੀ ਐਕਟਿਵਾ ਸਕੂਟਰੀ (ਪੀ ਬੀ 04X 0928 ) ਤੇ ਆਪਣੀ ਭੈਣ ਅਮਰਜੀਤ ਕੌਰ ਸਮੇਤ ਕੋਟਕਪੂਰਾ ਨੂੰ ਜਾ ਰਿਹਾ ਸੀ, ਪਿੰਡ ਤੋਂ ਬਾਹਰਵਾਰ ਮੋਗਾ - ਕੋਟਕਪੂਰਾ ਸੜਕ ਦੇ ਕਿਨਾਰੇ ਖੜ੍ਹੇ ਟਰੈਕਟਰ - ਟਰਾਲੀ (PB 06Q 9152) ਨਾਲ ਜਾ ਟਕਰਾਇਆ। ਟਰਾਲੀ ਨਾਲ ਟਕਰਾਉਣ ਤੇ ਬੋਹੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸਦੀ ਦੀ ਭੈਣ ਅਮਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਕੋਟਕਪੂਰਾ ਪਹੁੰਚਾਇਆ ਗਿਆ। ਜਿੱਥੇ ਉਸਦੀ ਦੀ ਹਾਲਤ ਨੂੰ ਦੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ,ਜਿੱਥੇ ਉਹ ਜਖਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਗਈ।ਇਸ ਦੁਖਦਾਈ ਘਟਨਾ ਦਾ ਪਤਾ ਲਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਬੋਹੜ ਸਿੰਘ ਪੜ੍ਹਿਆ- ਲਿਖਿਆ ਤੇ ਹੋਣਹਾਰ ਨੌਜਵਾਨ ਇਕਲੌਤਾ ਪੁੱਤਰ ਸੀ। ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਟਰੈਕਟਰ ਦੇ ਡਰਾਈਵਰ ਹਰਜਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕਰ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
Click to Follow Babushahi Facebook page →