ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁਲਤਵੀ
Babushahi Network
ਚੰਡੀਗੜ੍ਹ, 5 ਅਗਸਤ 2026- ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਕਥਿਤ ED ਮਾਮਲੇ ਵਿੱਚ ਫਿਲਹਾਲ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਨਵੀਂ ਤਰੀਕ ਨਿਰਧਾਰਤ ਕਰ ਦਿੱਤੀ ਹੈ। ਇਸ ਕਾਰਨ ਅਰੋੜਾ ਨੂੰ ਇਸ ਵੇਲੇ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਸੁਣਵਾਈ ਦੌਰਾਨ ਸੰਜੀਵ ਅਰੋੜਾ ਦੇ ਵਕੀਲ ਵੱਲੋਂ ਉਨ੍ਹਾਂ ਦੀ ਸਿਹਤ ਦਾ ਮੁੱਦਾ ਵੀ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਗਿਆ। ਹਾਲਾਂਕਿ ਹਾਈਕੋਰਟ ਨੇ ਇਸ ਸਬੰਧੀ ਸਿੱਧਾ ਕੋਈ ਹੁਕਮ ਜਾਰੀ ਕਰਨ ਦੀ ਬਜਾਏ ਕਿਹਾ ਕਿ ਸਿਹਤ ਨਾਲ ਜੁੜੀ ਰਾਹਤ ਲਈ ਪਹਿਲਾਂ ਸੰਬੰਧਤ ਅਦਾਲਤ ਵਿੱਚ ਵੱਖਰੀ ਅਰਜ਼ੀ ਦਾਇਰ ਕੀਤੀ ਜਾਵੇ। ਇਸ ਤੋਂ ਬਾਅਦ ਹੀ ਲੋੜ ਪੈਣ 'ਤੇ ਉੱਚ ਅਦਾਲਤ ਇਸ ਮਾਮਲੇ 'ਤੇ ਵਿਚਾਰ ਕਰੇਗੀ।
ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਇਸ ਸਮੇਂ ਕਥਿਤ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ ਵਿੱਚ ਸੁਣਵਾਈ ਜਾਰੀ ਹੈ, ਪਰ ਤਾਜ਼ਾ ਸੁਣਵਾਈ ਦੌਰਾਨ ਕੋਈ ਅੰਤਿਮ ਫੈਸਲਾ ਨਹੀਂ ਹੋ ਸਕਿਆ।
ਹੁਣ ਸਭ ਦੀ ਨਜ਼ਰ ਹਾਈਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀ ਹੋਈ ਹੈ, ਜਿੱਥੇ ਜ਼ਮਾਨਤ ਅਰਜ਼ੀ ਅਤੇ ਹੋਰ ਕਾਨੂੰਨੀ ਦਲੀਲਾਂ 'ਤੇ ਵਿਸਥਾਰ ਨਾਲ ਵਿਚਾਰ ਕੀਤੇ ਜਾਣ ਦੀ ਉਮੀਦ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਵੀ ਕਾਫ਼ੀ ਚਰਚਾ ਬਣੀ ਹੋਈ ਹੈ।
- Download Babushahi App
-
-