ਸੰਯੁਕਤ ਕਿਸਾਨ ਮੋਰਚਾ ਵੱਲੋਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 8 ਜੂਨ 2026 : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸ਼ਹਿਰ ਦੇ ਟੀਚਰ ਹੋਮ ਵਿਖੇ ਇੱਕ ਮੀਟਿੰਗ ਕਰਨ ਉਪਰੰਤ ਪੰਜਾਬ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਕਿਸਾਨ ਆਗੂ ਅਮਰਜੀਤ ਹਨੀ ,ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਬਹੁਤ ਵੱਡੇ ਵੱਡੇ ਕੱਚੇ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਕਿ ਉਨਾਂ ਨੂੰ ਪੱਕੇ ਕੀਤੇ ਜਾਣਗੇ ਅਤੇ ਸੇਵਾ ਕੇਂਦਰਾਂ ਦੇ ਵਿੱਚ ਪਿਛਲੇ 10 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਗਿਆ।
ਉਹਨਾਂ ਕਿਹਾ ਕਿ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਤਾਂ ਸਰਕਾਰ ਡੰਡੇ ਦੇ ਜ਼ੋਰ ਉਹਨਾਂ ਦੀ ਆਵਾਜ ਬੰਦ ਕਰਨ ਤੇ ਲੱਗੀ ਹੋਈ ਸਰਕਾਰ ਐਲਾਨ ਕਰ ਰਹੀ ਕਿ ਅਸੀਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਕੇ ਸਰਕਾਰ ਅਧੀਨ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ ਪਰ ਇਸ ਦੇ ਉਲਟ ਮੁਲਾਜ਼ਮ ਸੜਕਾਂ ਤੇ ਰੁਲਣ ਲਈ ਮਜਬੂਰ ਹਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖਿਲਾਫ ਸੰਘਰਸ਼ਾਂ ਦੇ ਮੈਦਾਨ ਵਿੱਚ ਹਨ ਤੇ ਸਰਕਾਰ ਸ਼ਾਂਤਮਈ ਤਰੀਕੇ ਨਾਲ ਵੀ ਧਰਨੇ ਪ੍ਰਦਰਸ਼ਨ ਕਰਨ ਨਹੀਂ ਦੇ ਰਹੀ ਪੰਜਾਬ ਦੇ ਕਿਸਾਨ ਮਜ਼ਦੂਰ ਮੁਲਾਜ਼ਮਾਂ ਨੂੰ ਸਾਂਝੇ ਸੰਘਰਸ਼ ਲੜਨ ਦਾ ਸੱਦਾ ਦਿੱਤਾ ਗਿਆ ਅੱਜ ਦੀ ਮੀਟਿੰਗ ਦੇ ਵਿੱਚ ਸਰਬ ਸੰਮਤੀ ਨਾਲ ਸਾਂਝਾ ਫੈਸਲਾ ਕੀਤਾ ਗਿਆ ਬਠਿੰਡਾ ਵਿੱਚ ਸੇਵਾ ਕੇਂਦਰਾਂ ਦੇ ਚੱਲ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ ਅਤੇ ਜਦੋਂ ਵੀ ਪ੍ਰੋਗਰਾਮ ਕਰਨਗੇ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵੱਡੀ ਗਿਣਤੀ ਸ਼ਾਮਿਲ ਹੋਣਗੀਆਂ।
ਅੱਜ ਫੌਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਚੱਲ ਰਹੇ ਧਰਨੇ ਦੇ ਵਿੱਚ ਸ਼ਾਮਿਲ ਹੋਏ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਸਿਮਰਨਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਬੀਕੇਯੂ ਏਕਤਾ ਡਕੌਂਦਾ ਬਠਿੰਡੇ ਜ਼ਿਲ੍ਹੇ ਦੇ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ ਕੁਲ ਹਿੰਦ ਕਿਸਾਨ ਸਭਾ ਪੰਜਾਬ ਜਿਲਾ ਬਠਿੰਡਾ ਦੇ ਪ੍ਰਧਾਨ ਜਸਵੀਰ ਸਿੰਘ ਅਕਲੀਆ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਖਸ਼ੀਸ਼ ਸਿੰਘ ਗੋਬਿੰਦਪੁਰਾ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਰਣਜੀਤ ਸਿੰਘ ਬਠਿੰਡਾ ਫੈਡਰੇਸ਼ਨ ਦੇ ਹਰਨੇਕ ਸਿੰਘ ਗਹਿਰੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਭੁਪਿੰਦਰ ਸਿੰਘ ਨਿਉਰ ਮੀਟਿੰਗ ਵਿੱਚ ਵੱਡੀ ਗਿਣਤੀ ਆਗੂ ਸ਼ਾਮਲ ਹੋਏ।
- Download Babushahi App
-
-