ਸੰਸਦ ਮਾਰਗ ‘ਤੇ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਪੰਜਾਬ ਲਈ ਖ਼ਤਰੇ ਦੀ ਦਸਤਕ - ਜਥੇਦਾਰ ਹਵਾਰਾ ਕਮੇਟੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ 22 ਜੁਲਾਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦਿੱਲੀ ਸੰਸਦ ਮਾਰਗ ਅਤੇ ਜੰਤਰ ਮੰਤਰ ਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਬੇਰਹਿਮੀ ਨੂੰ ਪੰਜਾਬ ਵਿੱਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਖ਼ਤਰਨਾਕ ਦਸਤਕ ਦੱਸਿਆ ਹੈ।
ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਫ਼ਨੇ ਲੈ ਰਹੀ ਹੈ ਅਤੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਭਰੋਸੇ ਵੀ ਦਿੱਤੇ ਜਾ ਰਹੇ ਹਨ ਪਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੰਘ ਪਰਿਵਾਰ ਪ੍ਰਸ਼ਾਸਨ ਨਾਲ ਮਿਲਕੇ ਵਿਦਿਆਰਥੀਆਂ ਨਾਲ ਧੱਕਾ ਕਰ ਰਿਹਾ ਹੈ। ਹਵਾਰਾ ਕਮੇਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੌਸਲੇ ਦੀ ਸ਼ਲਾਘਾ ਕਰਦੀ ਹੈ।
ਦਿੱਲੀ ਵਿੱਚ ਡਬਲ ਇੰਜਨ ਸਰਕਾਰ ਦੀ ਪੁਲਿਸ ਨੇ ਵਿਦਿਆਰਥੀਆਂ ਜਿਨ੍ਹਾਂ ਵਿੱਚ ਨਾਬਾਲਗ ਲੜਕੀਆਂ ਵੀ ਸ਼ਾਮਿਲ ਸਨ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਕਈਆਂ ਦੇ ਕੱਪੜੇ ਵੀ ਫਾੜੇ ਗਏ ਜਿਸ ਨਾਲ ਮਨੁੱਖਤਾ ਵੀ ਸ਼ਰਮਸਾਰ ਹੋਈ ਹੈ।
ਵਿਦਿਆਰਥੀਆਂ ਦਾ ਕਸੂਰ ਕੇਵਲ ਇਤਨਾ ਹੈ ਕਿ ਉਹ ਆਪਣੇ ਭਵਿੱਖ ਦੀ ਚਿੰਤਾ ਨੂੰ ਲੈ ਕੇ ਇਮਤਿਹਾਨਾਂ ਵਿੱਚ ਪਾਰਦਰਸ਼ਤਾ ਚਾਹੁੰਦੇ ਹਨ ਅਤੇ ਪੇਪਰ ਲੀਕ ਮਸਲੇ ਭਾਜਪਾ ਦੇ ਦੌਸ਼ੀ ਮੰਤਰੀ ਦਾ ਅਸਤੀਫਾ ਮੰਗ ਰਹੇ ਹਨ।
ਹਵਾਰਾ ਕਮੇਟੀ ਦੇ ਬਲਦੇਵ ਸਿੰਘ ਨਵਾਂ ਪਿੰਡ, ਐਡਵੋਕੇਟ ਜਸਬੀਰ ਸਿੰਘ ਜੰਮੂ, ਬਲਵਿੰਦਰ ਸਿੰਘ ਸਾਂਘਣਾ, ਗੁਰਪ੍ਰੀਤ ਸਿੰਘ ਰੰਧਾਵਾ,ਨਰਿੰਦਰ ਸਿੰਘ ਗਿੱਲ ਆਦਿ ਨੇ ਕਿਹਾ ਕਿ ਪੰਜਾਬ ਵਿੱਚ ਜਦ ਸਿੱਖਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਨ੍ਹਾਂ ਦੇ ਹੱਕ ਵਿੱਚ ਬਹੁਤ ਘੱਟ ਅਵਾਜ਼ ਉਠਦੀ ਪਰ ਕਿਉਂਕਿ ਅਸੀ ਸਾਂਝੀਵਾਲਤਾ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਸੂਬੇ ਵਿੱਚ ਕਾਕਰੋਚ ਜਨਤਾ ਪਾਰਟੀ ਦਾ ਸਮਰਥਨ ਨਾ ਹੋਣ ਦੇ ਬਾਵਜੂਦ ਮਾਨਵਤਾ ਦੇ ਅਧਾਰ ਤੇ ਦਿਲੀ ਵਿੱਖੇ ਉਨ੍ਹਾਂ ਉੱਤੇ ਹੋਏ ਜ਼ੁਲਮ ਦੇ ਖਿਲਾਫ ਹਨ।
- Download Babushahi App
-
-