ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਮੁੰਬਈ ਪੁਲਿਸ ਨੇ ਜਾਰੀ ਕੀਤਾ ਤੀਜਾ ਤੇ ਆਖਰੀ ਸੰਮਨ
Babushahi Network
ਮੁੰਬਈ/ਚੰਡੀਗੜ੍ਹ, 30 ਸਤੰਬਰ 2026- ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁੰਬਈ ਪੁਲਿਸ ਨੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਹਨੀ ਸਿੰਘ ਨੂੰ ਤੀਜਾ ਅਤੇ ਆਖਰੀ ਸੰਮਨ ਜਾਰੀ ਕੀਤਾ ਹੈ। ਪੁਲਿਸ ਵੱਲੋਂ ਉਸ ਨੂੰ 5 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ।
ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਵੀ ਪੁਲਿਸ ਵੱਲੋਂ ਹਨੀ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਜਾ ਚੁੱਕੇ ਹਨ। ਹੁਣ ਜਾਰੀ ਕੀਤੇ ਗਏ ਤੀਜੇ ਸੰਮਨ ਨੂੰ ਆਖਰੀ ਮੌਕਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਨੂੰ ਨਿਰਧਾਰਤ ਤਾਰੀਖ ਅਤੇ ਸਮੇਂ ’ਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
ਜੇਕਰ ਹਨੀ ਸਿੰਘ 5 ਅਕਤੂਬਰ ਨੂੰ ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਨੀ ਸਿੰਘ ਦੇ ਬਿਆਨ ਨੂੰ ਜਾਂਚ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
- Download Babushahi App
-
-