ਪਿੰਡ ਵਾਸੀਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਹਰਦਿਆਲ ਸਿੰਘ ਕੰਬੋਜ ਅਤੇ ਸਾਥੀ
ਦੀਦਾਰ ਗੁਰਨਾ
ਰਾਜਪੁਰਾ 13 ਅਪ੍ਰੈਲ 2026 : ਵਿਧਾਨ ਸਭਾ ਹਲਕਾ ਰਾਜਪੁਰਾ ਦੇ ਪਿੰਡ ਧੂੰਮਾਂ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸ. ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ
ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਸ. ਵਰਿੰਦਰ ਸਿੰਘ, ਸ. ਗੁਰਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਮਨਜੀਤ ਸਿੰਘ, ਸ. ਦਲਜੀਤ ਸਿੰਘ, ਗੁਰਸਿਮਰਨ ਸਿੰਘ, ਸ. ਸੂਬਾ ਸਿੰਘ, ਸ. ਭੁਰੂ ਸਿੰਘ, ਸ. ਹਰਦਿਆਲ ਸਿੰਘ, ਸ. ਕਰਮ ਸਿੰਘ, ਸ. ਜਸਦੇਵ ਸਿੰਘ (ਲੰਬੜਦਾਰ), ਸ. ਬਲਜਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਮੁਖਤਿਆਰ ਸਿੰਘ, ਸ. ਜਤਿੰਦਰ ਸਿੰਘ, ਸ. ਵਿੱਕੀ ਸਿੰਘ (ਫ਼ੌਜੀ), ਸ. ਹਰਸਿਮਰਨ ਸਿੰਘ, ਸ. ਦੀਪ ਸਿੰਘ, ਸ. ਸਾਉਣ ਸਿੰਘ, ਸ. ਜਸਵੀਰ ਸਿੰਘ, ਸ. ਮਨਵਿੰਦਰ ਸਿੰਘ, ਸ. ਰਾਜਿੰਦਰ ਸਿੰਘ, ਸ. ਸੁਖਦੀਪ ਸਿੰਘ, ਸ. ਹਰਵਿੰਦਰ ਸਿੰਘ ਅਤੇ ਸ. ਗੁਰਜੀਤ ਸਿੰਘ ਸ਼ਾਮਲ ਹਨ
ਇਸ ਦੌਰਾਨ ਸਾਰੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਗਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰੱਖਿਆ ਅਤੇ ਇਲਾਕੇ ਦੀ ਤਰੱਕੀ ਲਈ ਵਚਨਬੱਧ ਰਹੀ ਹੈ , ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਨਮਾਨ ਮਿਲੇਗਾ ਅਤੇ ਇਕੱਠੇ ਹੋ ਕੇ ਇਲਾਕੇ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ , ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਰਹੇ, ਜਿਨ੍ਹਾਂ ਨੇ ਨਵੇਂ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ
Click to Follow Babushahi Facebook page →