ਹਰਸਿਮਰਤ ਸਿੰਘ ਸ਼ੇਤਰਾ ਨੇ ਐਸ.ਪੀ. (ਹੈਡਕੁਆਰਟਰ) ਵਜੋਂ ਅਹੁਦਾ ਸੰਭਾਲਿਆ
ਮਨਪ੍ਰੀਤ ਸਿੰਘ
ਰੂਪਨਗਰ 19 ਅਗਸਤ:
ਪਦਉੱਨਤ ਹੋਣ ਉਪਰੰਤ ਸ. ਹਰਸਿਮਰਤ ਸਿੰਘ ਸ਼ੇਤਰਾ ਨੇ ਅੱਜ ਰੋਪੜ ਵਿਖੇ ਐਸ.ਪੀ. (ਹੈਡਕੁਆਰਟਰ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਡੀ.ਐਸ.ਪੀ. (ਹੈਡਕੁਆਰਟਰ) ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਅਹੁਦਾ ਸੰਭਾਲਣ ਉਪਰੰਤ ਸ. ਸ਼ੇਤਰਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਐਸ ਐਸ ਪੀ ਸ. ਮਨਿੰਦਰ ਸਿੰਘ ਆਈ ਪੀ ਐਸ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਯਤਨਸ਼ੀਲ ਰਹਿਣਗੇ।
- Download Babushahi App
-
-