ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨਾਭਾ
ਦੀਦਾਰ ਗੁਰਨਾ
ਅਮਲੋਹ 10 ਅਕਤੂਬਰ 2026 : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਮੁਲਾਕਾਤ ਕੀਤੀ , ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ , ਮੁਲਾਕਾਤ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਪੰਜਾਬ ਵਿੱਚ ਕਾਂਗਰਸ ਦੀ ਭਵਿੱਖੀ ਰਣਨੀਤੀ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਹੋਈ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਪੰਜਾਬ ਕਾਂਗਰਸ ਦੀਆਂ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ
ਕਾਕਾ ਰਣਦੀਪ ਸਿੰਘ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਵਿਧਾਇਕ ਤੇ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ , ਸਚਿਨ ਪਾਇਲਟ ਨਾਲ ਹੋਈ ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ ਹਨ
- Download Babushahi App
-
-