ਹਲਕਾ ਇੰਚਾਰਜ ਜੋਬਨ ਰੰਧਾਵਾ ਅਲੀਵਾਲ ਪਹੁੰਚੇ, ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਅਲੀਵਾਲ/ਬਟਾਲਾ, 6 ਅਗਸਤ
ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਨਵ ਨਿਯੁਕਤ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ ਵਲੋਂ ਅਲੀਵਾਲ ਵਿਖੇ ਪਹੁੰਚ ਕੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਦੁਕਾਨਾਂ ਦਾ ਮਸਲਾ ਹੱਲ ਕਰਵਾਉਣ ਦਾ ਯਕੀਨ ਦਿਵਾਇਆ।
ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ, ਜੋਬਨ ਰੰਧਾਵਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਵਾਉਣ ਲਈ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਹਲਕਾ ਇੰਚਾਰਜ ਨੌਜਵਾਨ ਆਗੂ ਜੋਬਨ ਰੰਧਾਵਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ ਤੇ ਫਤਿਹਗੜ੍ਹ ਚੂੜੀਆਂ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇਗੀ, ਜਿਸ ਸਬੰਧੀ ਉਨ੍ਹਾਂ ਵਲੋਂ ਵੱਖ ਵੱਖ ਵਿਭਾਗਾਂ ਦੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੂਪਰੇਖਾ ਉਲੀਕੀ ਗਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਖੁਦ ਹਲਕੇ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਹਲਕਾ ਵਾਸੀਆਂ ਵਲੋਂ ਵੀ ਦਿਲ ਖੋਲ੍ਹ ਕੇ ਪਿਆਰ ਦਿੱਤਾ ਜਾ ਰਿਹਾ ਹੈ, ਜਿਸ ਲਈ ਉਹ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਦੁਹਰਾਇਆ ਕਿ ਹਲਕੇ ਫਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਮੁੱਖਤਾ ਹੈ, ਜਿਸ ਲਈ ਉਹ ਯਤਨਸ਼ੀਲ ਹਨ।
- Download Babushahi App
-
-