ਹਲਕਾ ਮੋਹਾਲੀ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ; ਇਕੱਤਰਤਾਵਾਂ ਨੇ ਧਾਰਿਆ ਵਿਸ਼ਾਲ ਰੈਲੀਆਂ ਦਾ ਰੂਪ
ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਹੋਏ ਲੋਕਾਂ ਦੇ ਰੂਬਰੂ
ਮੋਹਾਲੀ 13 ਜੁਲਾਈ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਸਹੀ ਮਾਇਨੇ ਦੇ ਵਿੱਚ ਪਹੁੰਚਾਉਣ ਦੇ ਲਈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲੋਕਾਂ ਦੇ ਵਿਚਾਰ ਜਾਨਣ ਦੇ ਮਕਸਦ ਵਿੱਚ ਸ਼ੁਰੂ ਕੀਤੇ ਗਏ -ਲੋਕ ਮਿਲਣੀ ਪ੍ਰੋਗਰਾਮ- ਦਾ ਦੌਰ ਆਰੰਭ ਹੋ ਚੁੱਕਾ ਹੈ, ਜਿਸਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ -ਲੋਕ ਮਿਲਣੀ ਪ੍ਰੋਗਰਾਮ- ਦੇ ਤਹਿਤ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਦੇ ਵਸਨੀਕਾਂ ਦੇ ਰੂਬਰੂ ਹੋਏ, ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੇ ਵਿਚਾਰ ਸੁਣਨ ਦੇ ਲਈ ਤਿੰਨਾਂ ਪਿੰਡਾਂ ਦੇ ਵਸਨੀਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਸੰਭਾਵੀ ਇਕੱਤਰਤਾ ਵਿਸ਼ਾਲ ਰੈਲੀਆਂ ਦਾ ਰੂਪ ਧਾਰਨ ਕਰ ਗਈਆਂ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਦੇ ਤਹਿਤ ਗੰਦੇ ਪਾਣੀ ਦੀ ਨਿਕਾਸੀ ਦੇ ਲਈ 8 ਲੱਖ ਰੁਪਏ, ਪ ਲੱਖ - ਰੰਗਲਾ ਪੰਜਾਬ ਸਕੀਮ- ਦੇ ਤਹਿਤ ਹੀ ਅਨੁਸੂਚਿਤ ਜਾਤੀ ਧਰਮਸ਼ਾਲਾ ਦੇ ਲਈ ਅਤੇ 3 ਲੱਖ ਸਟਰੀਟ ਲਾਈਟਾਂ ਦੇ ਲਈ ਜਲਦ ਹੀ ਜਾਰੀ ਕੀਤੇ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ 5 ਲੱਖ ਰੁਪਏ ਨਾਲ ਪਿੰਡ ਵਿੱਚ ਹੀ ਜਿਮ ਬਣਾਈ ਜਾ ਰਹੀ ਹੈ, ਲਾਇਬਰੇਰੀ ਦੀ ਉਸਾਰੀ ਵੀ ਚੱਲ ਰਹੀ ਹੈ, ਉਹਨਾਂ ਦੱਸਿਆ ਕਿ ਪਿੰਡ ਵਿੱਚ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਦੇ ਤਹਿਤ ਖੇਡ ਮੈਦਾਨ ਵੀ ਬਣਾਇਆ ਜਾ ਰਿਹਾ ਹੈ, ਤਾਂ ਕਿ ਨੌਜਵਾਨ ਪੀੜੀ ਆਪਣੇ- ਆਪ ਨੂੰ ਤੰਦਰੁਸਤ ਰੱਖ ਸਕੇ ਅਤੇ ਖੇਡ ਕਲਾ ਦਾ ਪ੍ਰਗਟਾਵਾ ਕਰਕੇ ਆਪਣਾ, ਆਪਣੇ ਪਰਿਵਾਰ ਦਾ, ਆਪਣੇ ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਨਾਂ ਵੀ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ -ਜੋ ਵੀ ਵਾਅਦੇ ਅਤੇ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ , ਉਹਨਾਂ ਨੂੰ ਪੂਰੇ ਕਰਨ ਤੋਂ ਅਗਾਂਹ ਜਾਂਦੇ ਹੋਏ, ਸੂਬੇ ਦੇ ਸਰਬਪੱਖੀ ਵਿਕਾਸ ਲਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ , ਅਤੇ ਵੱਡੇ ਪੱਧਰ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ- ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਪਿੰਡ ਗੁੜਾਣਾ ਦੇ ਸਰਪੰਚ ਗੁਰਜੰਟ ਸਿੰਘ, ਬਾਬਾ ਬੰਤ ਸਿੰਘ, ਸਤਨਾਮ ਸਿੰਘ ਸਰਪੰਚ ਬਲਾਕ ਪ੍ਰਧਾਨ ਰਿੰਕੂ ਗੁਡਾਲਾ ਵੀ ਹਾਜ਼ਰ ਸਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਬਠਲਾਣਾ ਦੇ ਵਿਕਾਸ ਕਾਰਜ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਦੇ ਤਹਿਤ 3 ਲੱਖ ਰੁਪਏ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਧਰਮਸ਼ਾਲਾ ਲਈ ਜਲਦ ਹੀ ਜਾਰੀ ਹੋਣਗੇ ਜਦਕਿਦੋ ਲੱਖ ਰੁਪਏ ਦੇ ਨਾਲ ਪਿੰਡ ਦੇ ਟੋਬੇ ਦੇ ਕਿਨਾਰੇ ਦੀ ਚਾਰਦੀਵਾਰੀ ਬਣਾਈ ਜਾ ਰਹੀ ਹੈ। ਇਸੇ ਤਰ੍ਹਾਂ ਪਿੰਡ ਦੇ ਦੋ ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਦੇ ਲਈ 4 ਲੱਖ ਰੁਪਏ ਦਿੱਤੇ ਗਏ ਇਸ ਮੌਕੇ ਤੇ ਹਰਪਾਲ ਸਿੰਘ ਸਰਪੰਚ, ਹਰਨੇਕ ਸਿੰਘ ਨੰਬਰਦਾਰ, ਬਲਕਾਰ ਸਿੰਘ -ਨੰਬਰਦਾਰ, ਅਮਰਜੀਤ ਸਿੰਘ- ਸਾਬਕਾ ਪੰਚ, ਗੁਰਜੀਤ ਸਿੰਘ ਫੌਜੀ ਪ੍ਰਧਾਨ, ਮਾਸਟਰ ਅਮਰਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਵਜ਼ੀਰ ਸਿੰਘ -ਸਾਬਕਾ ਸਰਪੰਚ, ਸੰਤ ਸਿੰਘ ਕੌੜਾ ਵੀ ਹਾਜ਼ਰ ਸਨ।
- Download Babushahi App
-
-