ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ 2 ਅਪ੍ਰੈਲ 2026- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨੇ ਪੂਰੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਇੱਕ ਅਣਪਛਾਤੀ ਧਮਕੀ ਭਰੀ ਫ਼ੋਨ ਕਾਲ ਆਉਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਜਾਂਚ ਟੀਮਾਂ ਹਰਕਤ ਵਿੱਚ ਆ ਗਈਆਂ।
ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਦੀਆਂ ਟੀਮਾਂ ਹਾਈਕੋਰਟ ਕੰਪਲੈਕਸ ਵਿੱਚ ਪਹੁੰਚ ਗਈਆਂ ਹਨ।
ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਹੋਰ ਜਾਂਚ ਟੀਮਾਂ ਵੀ ਮੌਕੇ ‘ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੂਰੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ, ਹਾਲੇ ਤੱਕ ਅਦਾਲਤ ਦੇ ਅੰਦਰੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਪੁਲਿਸ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
Click to Follow Babushahi Facebook page →