ਹਾਦਸੇ 'ਚ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟੀਆਂ, ਪਰਿਵਾਰ ਵੱਲੋਂ ਇਲਾਜ ਲਈ ਸਮਾਜ ਸੇਵੀਆਂ ਤੋਂ ਮਦਦ ਦੀ ਅਪੀਲ
Punjab News, 4 ਅਕਤੂਬਰ 2026: ਪਿੰਡ ਜਣੇਕੇ ਦੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਉਸ ਦੀਆਂ ਲੱਤਾਂ ਦੋ ਥਾਵਾਂ ਤੋਂ ਟੁੱਟ ਗਈਆਂ, ਜਦਕਿ ਸਿਰ ਵਿੱਚ ਗੰਭੀਰ ਸੱਟ ਲੱਗਣ ਦੇ ਨਾਲ ਛਾਤੀ ਦੀਆਂ ਪਸਲੀਆਂ ਵੀ ਟੁੱਟ ਗਈਆਂ। ਗੰਭੀਰ ਜ਼ਖ਼ਮੀ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ।
ਜਗਦੀਪ ਸਿੰਘ ਦੀ ਮਾਤਾ ਰਾਜ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਕੁਝ ਦਿਨ ਪਹਿਲਾਂ ਕੰਮ ਤੋਂ ਘਰ ਪਰਤਦਿਆਂ ਜਣੇਕੇ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪਰਿਵਾਰ ਮੁਤਾਬਕ ਹਾਦਸੇ ਤੋਂ ਬਾਅਦ ਬੱਸ ਚਾਲਕ ਜਾਂ ਮਾਲਕ ਵੱਲੋਂ ਇਲਾਜ ਲਈ ਕੋਈ ਸਹਾਇਤਾ ਨਹੀਂ ਕੀਤੀ ਗਈ।
ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਤਾ ਨੇ ਦੱਸਿਆ ਕਿ ਪਰਿਵਾਰ ਆਰਥਿਕ ਤੌਰ ’ਤੇ ਬੇਹੱਦ ਕਮਜ਼ੋਰ ਹੈ ਅਤੇ ਇਲਾਜ ਦਾ ਖ਼ਰਚਾ ਚੁੱਕਣ ਤੋਂ ਅਸਮਰੱਥ ਹੈ।
ਪਿੰਡ ਦੇ ਪੰਚਾਇਤ ਮੈਂਬਰ ਅਤੇ ਸਾਬਕਾ ਫੌਜੀ ਮੇਜਰ ਸਿੰਘ ਨੇ ਵੀ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਪਰਿਵਾਰ ਦੀ ਮਦਦ ਕਰਨ ਅਤੇ ਨੌਜਵਾਨ ਦਾ ਇਲਾਜ ਕਰਵਾਉਣ ਵਿੱਚ ਸਹਿਯੋਗ ਦੇਣ। - ਸੰਪਰਕ ਨੰਬਰ: 8264102034
- Download Babushahi App
-
-