ਹਾਦਸੇ ਵਿੱਚ ਹੋ ਗਈ ਸੀ ਮੌਤ: ਦੋ ਮਹੀਨੇ ਬਾਅਦ ਵੀ ਪੁਲਿਸ ਵੱਲੋਂ ਨਹੀਂ ਕੀਤੀ ਗਈ ਕੋਈ ਕਾਰਵਾਈ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਥਾਣਾ ਹਠੂਰ ਅੱਗੇ ਲਾਇਆ ਧਰਨਾ
ਜਗਰਾਓਂ, 27 ਨਵੰਬਰ(ਦੀਪਕ ਜੈਨ)

ਪਿੰਡ ਚੱਕਰ ਦੀ ਰਹਿਣ ਵਾਲੀ ਸਵਰਗਵਾਸੀ ਕਿਰਨਜੀਤ ਕੌਰ, ਜਿਨ੍ਹਾਂ ਦੀ ਕਰੀਬ ਦੋ ਮਹੀਨੇ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਥਾਣਾ ਹਠੂਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੱਧੂ ਨੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਸਬੰਧਿਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮਾਮਲੇ ਦੀ ਜਾਂਚ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਰੱਖੀ। ਉਨ੍ਹਾਂ ਦੇ ਯਤਨਾਂ ਸਦਕਾ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੂੰ ਵੀ ਬਦਲਵਾਇਆ ਗਿਆ।
ਸੁਖਵਿੰਦਰ ਸਿੱਧੂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਕਿਸੇ ਵੀ ਪਰਿਵਾਰ ਨਾਲ ਹੋਈ ਅਜਿਹੀ ਦੁਖਦਾਈ ਘਟਨਾ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਨਿਰਪੱਖਤਾ ਨਾਲ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।
ਇਸ ਮੌਕੇ ਸਮੂਹ ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਇੱਕਜੁੱਟਤਾ ਦਿਖਾਉਂਦਿਆਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਸੁਖਵਿੰਦਰ ਸਿੱਧੂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਆਵਾਜ਼ ਬਣ ਕੇ ਖੜ੍ਹੇ ਰਹਾਂਗੇ।
- Download Babushahi App
-
-