ਹੁਣ ਕਿਸੇ ਨੂੰ ਵੀ ਰਾਜ ਸਭਾ ਮੈਂਬਰਾਂ ਬਣਾਉਣ ਤੋਂ ਪਹਿਲਾਂ ਪੜਤਾਲ ਚੰਗੀ ਤਰ੍ਹਾਂ ਕੀਤੀ ਜਾਵੇਗੀ : ਕੇਜਰੀਵਾਲ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 14 ਸਤੰਬਰ, 2026 : ਅਰਵਿੰਦ ਕੇਜਰੀਵਾਲ ਨੇ ਰਾਜ ਸਭਾ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਕਿਸੇ ਵੀ ਨੇਤਾ ਨੂੰ ਰਾਜ ਸਭਾ ਵਿੱਚ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਪੂਰੀ ਜਾਂਚ-ਪੜਤਾਲ ਕੀਤੀ ਜਾਵੇਗੀ ਤਾਂ ਜੋ ਪਾਰਟੀ ਨਾਲ ਵਫ਼ਾਦਾਰੀ ਯਕੀਨੀ ਬਣਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਅਪ੍ਰੈਲ ਵਿੱਚ 'ਆਪ' ਦੇ 10 ਵਿੱਚੋਂ 7 ਰਾਜ ਸਭਾ ਸੰਸਦ ਮੈਂਬਰ—ਰਾਘਵ ਚੱਢਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮ ਸਾਹਨੀ ਅਤੇ ਰਾਜੇਂਦਰ ਗੁਪਤਾ—ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
- Download Babushahi App
-
-