ਹੈੱਡ ਮਾਸਟਰ ਦੀਆ ਕੀਤੀਆਂ ਗਈਆਂ ਪ੍ਰਮੋਸ਼ਨਾਂ ਵਿੱਚ ਹੋਇਆ ਅਧਿਆਪਕਾਂ ਨਾਲ ਧੱਕਾ -ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਬਿਨਾਂ ਸਟੇਸ਼ਨ ਚੁਵਾਇਸ ਕੀਤੇ ਅਧਿਆਪਕਾਂ ਨੂੰ ਧੱਕੇ ਨਾਲ ਦਿੱਤੇ ਦੂਰ ਦੁਰਾਡੇ ਦੇ ਸਟੇਸ਼ਨ ਸੁਖਵਿੰਦਰ ਚਹਿਲ, ਗੁਰਬਿੰਦਰ ਸਿੰਘ ਸਸਕੌਰ
ਗੁਰਪ੍ਰੀਤ ਸਿੰਘ ਜਖਵਾਲੀ।
ਪਟਿਆਲਾ 03 ਸਤੰਬਰ 2026:-ਬੀਤੇ ਦਿਨੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਬੀਪੀਈਓ ਤੋਂ ਹੈੱਡ ਮਾਸਟਰ, ਮਾਸਟਰ ਕਾਡਰ ਤੋਂ ਹੈੱਡਮਾਸਟਰ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਕੀਤੀਆਂ । ਇਹਨਾਂ ਕੀਤੀਆਂ ਗਈਆਂ ਪ੍ਰਮੋਸ਼ਨਾਂ ਨਾਲ ਅਧਿਆਪਕਾਂ ਵਿੱਚ ਵੱਡੇ ਤੌਰ ਤੇ ਬੇਚੈਨੀ ਪਾਈ ਜਾ ਰਹੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਤੇ ਸਕੱਤਰ ਗੁਰਬਿੰਦਰ ਸਿੰਘ ਸਸਕੋਰ ਨੇ ਦੱਸਿਆ ਕਿ ਬੀਪੀਈਓ ਤੋਂ ਹੈੱਡ ਮਾਸਟਰ, ਮਾਸਟਰ ਕਾਡਰ ਤੋਂ ਹੈੱਡਮਾਸਟਰ ਵਜੋਂ ਤਰੱਕੀ ਪ੍ਰਾਪਤ ਕਰਮਚਾਰੀਆਂ ਨੂੰ ਬਿਨਾਂ ਸਟੇਸ਼ਨ ਚੋਣ ਕਰਵਾਏ ਆਪਣੇ ਪੱਧਰ ’ਤੇ ਸਟੇਸ਼ਨ/ਸਕੂਲ ਅਲਾਟ ਕਰ ਦਿੱਤੇ ਗਏ ਹਨ।
ਇਸ ਕਾਰਨ ਕਈ ਤਰੱਕੀਸ਼ੁਦਾ ਅਧਿਆਪਕ/ਅਧਿਕਾਰੀ ਆਪਣੀ ਰਿਹਾਇਸ਼ ਤੋਂ ਬਹੁਤ ਦੂਰ ਦੇ ਸਟੇਸ਼ਨਾਂ ’ਤੇ ਤਾਇਨਾਤ ਹੋ ਗਏ ਹਨ। ਖਾਸ ਕਰਕੇ ਉਹ ਸਾਥੀ ਜਿਨ੍ਹਾਂ ਨੇ ਲੰਬੇ ਸਮੇਂ ਤੋਂ ਆਪਣੇ ਮੌਜੂਦਾ ਸਥਾਨ ’ਤੇ ਸੇਵਾ ਕੀਤੀ ਹੈ, ਉਨ੍ਹਾਂ ਲਈ ਇਹ ਤਾਇਨਾਤੀ ਵੱਡੀ ਮੁਸ਼ਕਲ ਦਾ ਕਾਰਨ ਬਣ ਰਹੀ ਹੈ। ਆਗੂਆਂ ਨੇ ਕਿਹਾ ਕਿ ਜਿੱਥੇ ਸਰਕਾਰ ਇੱਕ ਪਾਸੇ ਸਿੱਖਿਆ ਕ੍ਰਾਂਤੀ ਦਾ ਰੌਲਾ ਪਾ ਰਹੀ ਹੈ ਉੱਥੇ ਦੂਜੇ ਪਾਸੇ ਸਿੱਖਿਆ ਵਿਭਾਗ ਵਿੱਚ ਸਿੱਖਿਆ ਵਿਨਾਸ਼ ਵੱਡੇ ਪੱਧਰ ਤੇ ਹੋ ਰਿਹਾ ਹੈ ਉਹਨਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਹੈਡ ਮਾਸਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਇੰਨੀ ਘੱਟ ਗਿਣਤੀ ਵਿੱਚ ਪ੍ਰਮੋਸ਼ਨਾਂ ਕਰਨਾ ਵੀ ਸਰਕਾਰ ਦੀ ਮਾਨਸਿਕ ਸਥਿਤੀ ਬਾਰੇ ਚਾਨਣਾ ਪੇਸ਼ ਕਰਦੀ ਹੈ । ਆਗੂਆਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਮੋਟ ਹੋਏ ਸਾਰੇ ਸਾਥੀਆਂ ਨੂੰ ਮੈਰੀਡ ਦੇ ਅਧਾਰ ਤੇ ਸਟੇਸ਼ਨ ਚੋਣ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਇਹ ਨਿਰਵਿਘਨ ਇਮਾਨਦਾਰੀ ਨਾਲ ਆਪਣੇ ਸਟੇਸ਼ਨ ਤੇ ਸੇਵਾਵਾਂ ਦੇ ਸਕਣ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਅਮਰਿੰਦਰ ਸਿੰਘ ਤਰਖੇੜੀ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
- Download Babushahi App
-
-