ਹੋਮਗਾਰਡ ਮੁਲਾਜ਼ਮ ਦੀ ਡਿਊਟੀ ਦੌਰਾਨ ਹਾਦਸੇ 'ਚ ਦਰਦਨਾਕ ਮੌਤ
ਫ਼ਤਿਹਗੜ੍ਹ ਸਾਹਿਬ 12 ਅਕਤੂਬਰ (ਗੁਰਪ੍ਰੀਤ ਸਿੰਘ ਜਖਵਾਲੀ) ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਨਲੀਨਾ ਕਲਾਂ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਨਲੀਨਾ ਕਲਾਂ ਦੇ ਵਸਨੀਕ ਅਤੇ ਹੋਮਗਾਰਡ ਪੁਲਿਸ ਦਾ ਮੁਲਾਜ਼ਮ ਜ਼ਿਆਦਾਤਰ ਮੂਲੇਪੁਰ ਥਾਣੇ ਵਿੱਚ ਕਈ ਸਾਲਾਂ ਤੋਂ ਸਲਾਮਦੀਨ ਡਿਊਟੀ ਨਿਭਾ ਰਿਹਾ ਸੀ,ਪਰ ਪ੍ਰਮਾਤਮਾ ਨੂੰ ਹੋਰ ਮਨਜ਼ੂਰ ਸੀ, ਸਲਾਮਦੀਨ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਨਾਲ ਪਿੰਡ ਨਲੀਨਾ ਕਲਾਂ ਸਮੇਤ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਸਲਾਮਦੀਨ ਨੂੰ ਇੱਕ ਇਮਾਨਦਾਰ, ਨਿਮਰ ਅਤੇ ਮਿਲਣਸਾਰ ਇਨਸਾਨ ਵਜੋਂ ਯਾਦ ਕੀਤਾ ਜਾ ਰਿਹਾ ਹੈ। ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਦਕਿ ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਜਾਣਕਾਰਾਂ ਵਿੱਚ ਵੀ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਪਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।
- Download Babushahi App
-
-