ਹੜਤਾਲੀ ਮੁਲਾਜ਼ਮਾਂ ਖਿਲਾਫ ਮਾਨ ਸਰਕਾਰ ਸਖ਼ਤੀ ਦੇ ਰੌਂਅ ’ਚ, ਕਾਰਵਾਈ ਦੇ ਹੁਕਮ ਜਾਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਅਗਸਤ, 2026: ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਹੜਤਾਲੀ ਮੁਲਾਜ਼ਮਾਂ ਖਿਲਾਫ ਟਕਰਾਅ ਹੋਰ ਵਧਣ ਦੇ ਆਸਾਰ ਹਨ ਕਿਉਂਕਿ ਸੂਬਾ ਸਰਕਾਰ ਹੜਤਾਲੀ ਮੁਲਾਜ਼ਮਾਂ ਖਿਲਾਫ ਸਖ਼ਤੀ ਦੇ ਰੌਂਅ ਵਿਚ ਹੈ ਤੇ ਸਰਕਾਰ ਨੇ ਅੱਜ ’ਗੈਰ ਹਾਜ਼ਰ’ ਰਹਿਣ ਮੁਲਾਜ਼ਮਾਂ ਦੀਆਂ ਸੂਚੀਆਂ ਮੰਗ ਲਈਆਂ ਹਨ ਜਿਹਨਾਂ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਅਮਲਾ ਸ਼ਾਖ਼ਾ ਨੇ ਵੱਖ-ਵੱਖ ਵਿਭਾਗ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਆਖਿਆ ਹੈ ਕਿ ਉਸ ਕੋਲ ਰਿਪੋਰਟਾਂ ਹਨ ਕਿ ਮੁਲਾਜ਼ਮਾਂ ਦੇ ਦਫਤਰਾਂ ਵਿਚੋਂ ਗੈਰ ਹਾਜ਼ਰ ਰਹਿਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਝੱਲਣੀਆਂ ਪਈਆਂ ਹਨ। ਅਜਿਹੇ ਵਿਚ ਸਰਕਾਰ ਨੇ ਅੱਜ ਸ਼ਾਮ ਤੱਕ ਹੀ ਗੈਰ ਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਮੰਗ ਲਈਆਂ ਹਨ ਜਿਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
- Download Babushahi App
-
-