ਕਿਸਾਨ ਸਿਖਲਾਈ ਕੈਂਪ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 18 ਮਈ 2026 : ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਸਬੰਧੀ ਬਲਾਕ ਖੇੜਾ ਦੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ , ਇਸ ਕੈਂਪ ਵਿੱਚ ਬਲਾਕ ਖੇਤੀਬਾੜੀ ਅਫਸ਼ਰ ਡਾ. ਬੂਟਾ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਣ ਹੀ ਪ੍ਰਦੂਸ਼ਿਤ ਨਹੀਂ ਹੁੰਦਾ ਸਗੋ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਦੇ ਹਨ ਅਤੇ ਜਮੀਨ ਦੀ ਉਪਜਾਉਣ ਸ਼ਕਤੀ ਵੀ ਘਟਦੀ ਹੈ
ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਉਣ ਲਈ ਖੇਤੀਬਾੜੀ ਮਸ਼ਨੀਰੀ ਤੇ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਨੇ ਕਿਸਾਨਾਂ ਨੂੰ ਆਨਲਾਈਨ ਸਬਸਿਡੀ ਪ੍ਰਾਪਤ ਕਰਨ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਇਸ ਦੇ ਨਾਲ ਹੀ ਧਰਤੀ ਮਾਤਾ ਬਚਾਓ ਮੁਹਿੰਮਾ ਤਹਿਤ ਖਾਦਾਂ ਦੀ ਸੰਜਮ ਅਤੇ ਸਹੀ ਢੰਗ ਨਾਲ ਵਰਤੋ ਕਰਨ ਬਾਰੇ ਵੀ ਚਾਨਣਾ ਪਾਇਆ ਗਿਆ। ਕਿਸਾਨਾ ਨੂੰ ਝੋਨੇ ਦੇ ਬੌਨਾ ਵਾਇਰਸ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾ ਨੂੰ ਲਈ ਪ੍ਰੇਰਿਤ ਅਗੇਤੀ ਜੀਰੀ ਲਗਾਉਣ ਕੀਤਾ
ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਕੌਰ ਨੇ ਕਿਸਾਨਾ ਨੂੰ ਫਾਰਮਰ ਰਜਿਸਟਰੀ ਦੀ ਮਹੱਤਤਾ ਬਾਰੇ ਦੱਸਿਆ। ਫਾਰਮਰ ਰਜਿਸਟ੍ਰੇਸ਼ਨ ਸੰਬੰਧੀ ਕਿਸਾਨ ਆਈ. ਡੀ. ਬਣਾਉਣ ਦੀ ਅਪੀਲ ਕੀਤੀ । ਇਸ ਕੈਪ ਡਾ. ਅਜੈ ਕੁਮਾਰ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਕਾਸਤ ਬਾਰੇ ਦੱਸਿਆ । ਡਾ. ਰੀਤ ਵਰਮਾ ਨੇ ਸਾਉਣੀ ਦੀਆ ਫਸਲਾ ਵਿੱਚ ਕੀੜੇ- ਮਕੌੜੇ ਅਤੇ ਬਿਮਾਰੀਆ ਦੇ ਹਮਲੇ ਤੇ ਇਸ ਦੀ ਰੋਕਥਾਮ ਬਾਰੇ ਦੱਸਿਆ । ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾ ਨੂੰ 1500 ਰੁਪਏ ਪ੍ਰਤੀ ਏਕੜ ਅਤੇ ਸਾਉਣੀ ਮੱਕੀ ਦੀ ਕਾਸਤ ਕਰਨ ਵਾਲੇ ਕਿਸਾਨਾ ਨੂੰ 2.5 ਏਕੜ ਤੱਕ 17,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਰਾਸੀ ਸਿੱਧੀ ਕਿਸਾਨਾ ਦੇ ਖਾਤਿਆ ਪਾਈ ਜਾਵੇਗੀ। ਜਤਿੰਦਰ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋ ਆਤਮਾ ਅਧੀਨ ਵੱਖ-ਵੱਖ ਸਕੀਮਾ ਦੀ ਜਾਣਕਾਰੀ रिंडी। ਜਤਿਨ ਗਰਗ ते ਪਸ਼ੂਆ ਦੀਆ ਬਿਮਾਰੀਆ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵਿਭਾਗ ਦੇ ਐਗਰੀਕਲਚਰ ਤਲਨੀਕੀ ਮਨੈਜਰ ਰਾਜਵੀਰ ਸਿੰਘ, ਹਰਬੰਸ ਸਿੰਘ ਨੰਬਰਦਾਰ, ਗੁਰਸਰਨ ਸਿੰਘ, ਜਸਵੀਰ ਸਿੰਘ, ਅਮਨਜੀਤ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਮੇਜਰ ਸਿੰਘ, ਹਰਿੰਦਰ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ ਪ੍ਰੀਤਇੰਦਰ ਸਿੰਘ ਹਰਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਹਾਜਰ ਸਨ
- Download Babushahi App
-
-