‘ਖੇਤ ਬਚਾਓ ਮੁਹਿੰਮ’ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 23 ਜੂਨ 2026
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੇ ਨਿਰਦੇਸ਼ਾਂ ਅਨੁਸਾਰ , ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਪੀ.ਏ.ਯੂ.-ਕੇ.ਵੀ.ਕੇ. ਲੰਗੜੋਆ ਦੇ ਐਸੋਸੀਏਟ ਡਾਇਰੈਕਟਰ (ਟਰੇਨਿੰਗ) ਡਾ. ਪ੍ਰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। 22 ਜੂਨ, 2026 ਨੂੰ ਪਿੰਡ ਦਰੀਆਪੁਰ, ਬਲਾਕ ਔੜ ਵਿਖੇ ‘ਖੇਤ ਬਚਾਓ ਮੁਹਿੰਮ’ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ
ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਪਰਖ ਦੇ ਮਹੱਤਵ ਪ੍ਰਤੀ ਜਾਣੂ ਕਰਵਾਇਆ। ਇਸ ਦੌਰਾਨ ਝੋਨੇ ਦੇ ਮਧਰੇਪਨ ਦੇ ਰੋਗ ਬਾਰੇ ਵੀ ਚਰਚਾ ਕੀਤੀ ਗਈ। ਤਕਨੀਕੀ ਸੈਸ਼ਨਾਂ ਨੂੰ ਜਾਰੀ ਰੱਖਦਿਆਂ, ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਮੌਕੇ 'ਤੇ ਪਸ਼ੂਆਂ ਦੀਆਂ ਗਰਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਹੱਲ ਦੱਸੇ ਅਤੇ ਪਸ਼ੂਆਂ ਦੀ ਚੰਗੀ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਵਿਹਾਰਕ ਸੁਝਾਅ ਅਤੇ ਹੱਲ ਪੇਸ਼ ਕੀਤੇ। ਪ੍ਰੋਗਰਾਮ ਸ੍ਰੀਮਤੀ ਮਨਦੀਪ ਕੌਰ ਸਰਪੰਚ, ਸ੍ਰੀ ਜਸਵੀਰ ਰਾਏ, ਉੱਘੇ ਕਿਸਾਨ ਅਤੇ ਸ੍ਰੀ ਸੁਰਿੰਦਰ ਕੁਮਾਰ, ਜੈਵਿਕ ਖੇਤੀ ਵਾਸੀ ਪਿੰਡ ਦਰੀਆਪੁਰ ਦੁਆਰਾ ਦਿੱਤੇ ਧੰਨਵਾਦ ਦੇ ਨਾਲ ਸਮਾਪਤ ਹੋਇਆ। ਇਸ ਕੈਂਪ ਦੌਰਾਨ ਖੇਤੀਬਾੜੀ ਅਤੇ ਪਰਿਵਾਰ ਭਲਾਈ ਵਿਭਾਗ ਔੜ ਤੋਂ ਡਾ. ਮੋਨਿਕਾ, ਖੇਤੀ ਬਾੜੀ ਵਿਕਾਸ ਅਫਸਰ ਵੀ ਮੌਜੂਦ ਸਨ ਉਹਨਾਂ ਨੇ ਕਿਸਾਨਾਂ ਨੂੰ ਇੱਕ ਸਿਹਤਮੰਦ ਵਾਤਾਵਰਣ, ਬਿਹਤਰ ਮਿੱਟੀ ਦੀ ਸਿਹਤ ਅਤੇ ਇੱਕ ਟਿਕਾਊ ਖੇਤੀਬਾੜੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸੁਧਰੇ ਬੀਜਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।
- Download Babushahi App
-
-