‘ਸੁਨੱਖੀ ਪੰਜਾਬਣ’ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਪੇਸ਼ਕਾਰੀ: ਕਾਲਕਾ
ਨਵੀਂ ਦਿੱਲੀ 27 ਸਤੰਬਰ, 2026 -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਡਾ. ਅਵਨੀਤ ਕੌਰ ਭਾਟੀਆ ਵੱਲੋਂ ਪੰਜਾਬੀ ਸੱਭਿਆਚਾਰ, ਕੌਮ, ਮਾਂ ਬੋਲੀ, ਵਿਰਸੇ ਅਤੇ ਪੰਜਾਬੀਅਤ ਦੀ ਸ਼ਾਨ ਨੂੰ ਸਮਰਪਿਤ ਕਰਵਾਏ ਗਏ ‘ਸੁਨੱਖੀ ਪੰਜਾਬਣ ਸੀਜ਼ਨ-8’ ਦੇ ਗ੍ਰੈਂਡ ਫਿਨਾਲੇ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ।
ਸਰਦਾਰ ਕਾਲਕਾ ਨੇ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ ਬੋਲੀ, ਅਮੀਰ ਵਿਰਸੇ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਪੰਜਾਬੀ ਪਛਾਣ ਨਾਲ ਜੋੜਨ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਵਿਲੱਖਣਤਾ ਨੂੰ ਆਧੁਨਿਕ ਮੰਚ ਰਾਹੀਂ ਉਜਾਗਰ ਕਰਨਾ ਸ਼ਲਾਘਾਯੋਗ ਯਤਨ ਹੈ।
ਉਨ੍ਹਾਂ ਡਾ. ਅਵਨੀਤ ਕੌਰ ਭਾਟੀਆ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ‘ਸੁਨੱਖੀ ਪੰਜਾਬਣ ਸੀਜ਼ਨ-8’ ਦੇ ਗ੍ਰੈਂਡ ਫਿਨਾਲੇ ਦੀ ਸਫਲਤਾ ’ਤੇ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਪੰਜਾਬੀ ਮਾਂ ਬੋਲੀ, ਵਿਰਸੇ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਕਾਮਨਾ ਕੀਤੀ
- Download Babushahi App
-
-