“ਯੁੱਧ ਨਸ਼ਿਆਂ ਵਿਰੁੱਧ”:ਐਂਟੀ ਨਾਰਕੋਟਿਕ ਸੈੱਲ ਵੱਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਅਸ਼ੋਕ ਵਰਮਾ
ਬਠਿੰਡਾ, 20 ਅਗਸਤ 2026 ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ, ਬਠਿੰਡਾ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 151.16 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਰੋੜੀ ਵਜੋਂ ਹੋਈ ਹੈ।ਇਸ ਸਬੰਧੀ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਪਹਿਲਾਂ ਵੀ NDPS Act ਤਹਿਤ 2 ਮੁਕੱਦਮੇ ਦਰਜ ਹਨ।ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।
- Download Babushahi App
-
-