“ਲੁਧਿਆਣਾ ’ਚ ਭਲਕੇ ਅਮਿਤ ਸ਼ਾਹ ਕਰਨਗੇ ਦੁਸਹਿਰਾ ਸਮਾਗਮ ’ਚ ਸ਼ਿਰਕਤ, 121 ਫੁੱਟ ਉੱਚਾ ਰਾਵਣ ਬਣਿਆ ਖਿੱਚ ਦਾ ਕੇਂਦਰ”
ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਦੇ ਦੌਰੇ ਤੋਂ ਬਾਅਦ ਲੁਧਿਆਣਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ
ਸੁਖਮਿੰਦਰ ਭੰਗੂ
ਲੁਧਿਆਣਾ, 19 ਅਕਤੂਬਰ 2026 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ, 20 ਅਕਤੂਬਰ ਨੂੰ ਲੁਧਿਆਣਾ ਦੇ ਇਤਿਹਾਸਕ ਦਰੇਸੀ ਗਰਾਊਂਡ ਵਿਖੇ ਹੋਣ ਵਾਲੇ ਦੁਸਹਿਰਾ ਸਮਾਗਮ ਵਿੱਚ ਸ਼ਿਰਕਤ ਕਰਨਗੇ। ਸ਼ਹਿਰ ਵਿੱਚ ਇਸ ਮੌਕੇ 121 ਫੁੱਟ ਉੱਚੇ ਰਾਵਣ ਦੇ ਵਿਸ਼ਾਲ ਪੁਤਲੇ ਦਾ ਦਹਿਨ ਕੀਤੇ ਜਾਣ ਦੀ ਤਿਆਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿੱਚ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਲੁਧਿਆਣਾ ਪਹੁੰਚਣਗੇ। ਉਨ੍ਹਾਂ ਦੀ ਦਰੇਸੀ ਗਰਾਊਂਡ ਵਿਖੇ ਹੋਣ ਵਾਲੇ ਦੁਸਹਿਰਾ ਸਮਾਗਮ ਵਿੱਚ ਸ਼ਮੂਲੀਅਤ ਨੂੰ ਲੈ ਕੇ ਸਥਾਨਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦਰੇਸੀ ਗਰਾਊਂਡ ਵਿੱਚ ਤਿਆਰ ਕੀਤਾ ਗਿਆ 121 ਫੁੱਟ ਉੱਚਾ ਰਾਵਣ ਦਾ ਪੁਤਲਾ ਇਸ ਵਾਰ ਖਿੱਚ ਦਾ ਮੁੱਖ ਕੇਂਦਰ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਵੀ ਤਿਆਰ ਕੀਤੇ ਗਏ ਹਨ। ਦੁਸਹਿਰੇ ਦਾ ਇਹ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਦੇ ਇਸ ਦੌਰੇ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ।
- Download Babushahi App
-
-