1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ
*ਨਾਗਰਿਕਾਂ ਦੀ ਸਹੂਲਤ ਲਈ ਸਮੇਂ ਵਿੱਚ ਕੀਤਾ ਗਿਆ ਬਦਲਾਅ, ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ*
ਪ੍ਰਮੋਦ ਭਾਰਤੀ
ਨਵਾਂਸ਼ਹਿਰ, 30 ਜੂਨ 2026
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੱਤੀ ਕਿ 1 ਜੁਲਾਈ 2026 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਨਾਗਰਿਕਾਂ ਦੀ ਸਹੂਲਤ ਅਤੇ ਜਨਤਕ ਸੇਵਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਫੈਸਲਾ ਲਿਆ ਗਿਆ ਹੈ। ਪਹਿਲਾਂ ਗਰਮੀ ਦੇ ਮੌਸਮ ਕਰਕੇ ਸੇਵਾ ਕੇਂਦਰ ਸਵੇਰੇ 7:30 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਖੁੱਲ੍ਹਦੇ ਸਨ, ਪਰ ਹੁਣ ਨਵੇਂ ਸਮੇਂ ਅਨੁਸਾਰ ਇਹ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿੱਚ ਜਨਮ-ਮੌਤ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਫਰਦ, ਵਿਆਹ ਰਜਿਸਟ੍ਰੇਸ਼ਨ ਅਤੇ ਹੋਰ ਸਾਰੀਆਂ ਸੇਵਾਵਾਂ ਉਪਲਬਧ ਰਹਿਣਗੀਆਂ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਮੇਂ ਦਾ ਧਿਆਨ ਰੱਖਦੇ ਹੋਏ ਸੇਵਾ ਕੇਂਦਰਾਂ ਦਾ ਦੌਰਾ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
- Download Babushahi App
-
-