12 ਸਤੰਬਰ ਨੂੰ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ
ਫ਼ਿਰੋਜ਼ਪੁਰ, 10 ਸਤੰਬਰ 2026.
ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2026 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੀ ਅਖੰਡ ਪਾਠ ਰੱਖਵਾਇਆ ਗਿਆ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ|
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਸ਼੍ਰੀ ਆਖੰਡ ਪਾਠ ਦੀ ਆਰੰਭਤਾ ਮੌਕੇ ਤਹਿਸੀਲਦਾਰ ਹਰਿੰਦਰਪਾਲ ਸਿੰਘ ਵੱਲੋਂ ਅਰਦਾਸ ਵਿੱਚ ਹਾਜ਼ਰੀ ਭਰੀ ਗਈ| ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਇਆ ਹੈ ਅਤੇ 12 ਸਤੰਬਰ ਨੂੰ ਭੋਗ ਪਾਏ ਜਾਣਗੇ।
- Download Babushahi App
-
-