ਸਰਹੱਦੀ ਇਲਾਕੇ ਵਿੱਚ ਡਰੋਣ ਨਾਲ ਭੇਜੇ 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 59 ਜਿੰਦਾ ਰੌਦ ਅਤੇ 4 ਹੈਂਡ ਗ੍ਰਨੇਡ ਬਰਾਮਦ
ਜ਼ਿਲ੍ਹੇ ਵਿੱਚੋਂ ਅਪਰਾਧ, ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਗੁਰਦਾਸਪੁਰ ਪੁਲਿਸ ਵਚਨਬੱਧ- ਐੱਸ ਐੱਸ ਪੀ ਤੁਸ਼ਾਰ ਗੁਪਤਾ
ਰੋਹਿਤ ਗੁਪਤਾ
ਗੁਰਦਾਸਪੁਰ, 28 ਨਵੰਬਰ
ਮੁੱਖ ਮੰਤਰੀ, ਪੰਜਾਬ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਸਮੱਗਲਿੰਗ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਥਾਣਾ ਸਦਰ ਗੁਰਦਾਸਪੁਰ ਦੇ ਇਲਾਕੇ ਵਿੱਚ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝਾ ਸਰਚ ਅਪ੍ਰੇਸ਼ਨ ਚਲਾਇਆ ਗਿਆ।
ਇਸ ਸਰਚ ਅਪ੍ਰੇਸ਼ਨ ਦੌਰਾਨ ਪਿੰਡ ਹਰਦੋਛੰਨੀਆ ਦੇ ਖੇਤਾਂ ਵਿੱਚੋ ਡਰੋਨ ਰਾਹੀਂ ਸੁੱਟਿਆ ਗਿਆ ਸ਼ੱਕੀ ਪੈਕਟ ਬ੍ਰਾਮਦ ਹੋਇਆ। ਪੈਕੇਟ ਦੀ ਜਾਂਚ ਕਰਨ ਤੇ 02 ਪਿਸਟਲ 30 ਬੋਰ ਸਮੇਤ ਮੈਗਜੀਨ, 59 ਜਿੰਦਾ ਰੌਦ ਅਤੇ 04 ਹੈਂਡ ਗ੍ਰਨੇਡ ਬ੍ਰਾਮਦ ਹੋਏ। ਉਕਤ ਸਬੰਧੀ ਅਣਪਛਾਤੇ ਵਿਆਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 240, ਮਿਤੀ 28.11.2026 ਜੁਰਮ 25 Arms Act, 3, 4, 5 Explosive Substances Act, 10, 11, 11-A, 12 Aircraft Act ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਜ਼ਾਰੀ ਹੈ।
ਤੁਸ਼ਾਰ ਗੁਪਤਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਦੱਸਿਆ ਕਿ ਇਹ ਬ੍ਰਾਮਦਗੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸ਼ਕਰੀ ਅਤੇ ਅਪਰਾਧਿਕ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਹੈ। ਗੁਰਦਾਸਪੁਰ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚੋਂ ਅਪਰਾਧ, ਨਸ਼ਿਆ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਗੁਰਦਾਸਪੁਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
- Download Babushahi App
-
-