2021 'ਚ ਮੈਰਿਟ ਦੇ ਅਧਾਰ 'ਤੇ ਭਰਤੀ ਹੋਏ ਸਰਕਾਰੀ ਕਾਲਜ ਦੇ ਪ੍ਰੋਫੈਸਰਾਂ ਨੇ ਕੀਤਾ ਰੋਸ ਮੁਜ਼ਾਹਰਾ
ਮੰਗ ਸਰਕਾਰ ਪ੍ਰੋਫ਼ੈਸਰਾਂ ਦੇ ਕੇਸ ਦੀ ਸੁਪਰੀਮ ਕੋਰਟ ਵਿੱਚ ਸਹੀ ਢੰਗ ਨਾਲ ਪੈਰਵੀ ਕਰੇ
ਰੋਹਿਤ ਗੁਪਤਾ, ਗੁਰਦਾਸਪੁਰ
ਸਰਕਾਰੀ ਕਾਲਜ ਗੁਰਦਾਸਪੁਰ ਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਅੱਜ ਗੇਟ ਰੈਲੀ ਕੀਤੀ ਗਈ। 2021 ਵਿੱਚ ਤਤਕਾਲੀ ਸੂਬਾ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਰਕਾਰੀ ਕਾਲਜਾਂ ਵਿੱਚ ਕੀਤੀ ਗਈ ਸੀ। ਇਹਨਾਂ ਪ੍ਰੋਫੈਸਰਾਂ ਦੀ ਭਰਤੀ ਤੋਂ ਪਹਿਲਾਂ ਇਹ ਸ਼ਰਤ ਰੱਖੀ ਗਈ ਸੀ ਕਿ ਸਾਰੇ ਪ੍ਰੋਫੈਸਰ ਜਾਂ ਤਾਂ ਪੀਐਚਡੀ ਹੋਣ ਜਾਂ ਫਿਰ ਯੂਨੀਵਰਸਿਟੀ ਗਰਾਂਟ ਕਮਿਸ਼ਨ ਦੀ ਪ੍ਰੀਖਿਆ ਪਾਸ ਕੀਤੀ ਹੋਵੇ।
ਇਸ ਤੋਂ ਬਾਅਦ ਮੈਰਿਟ ਦੇ ਆਧਾਰ 'ਤੇ ਇਹਨਾਂ ਪ੍ਰੋਫੈਸਰਾਂ ਦੀ ਭਰਤੀ ਹੋਈ ਸੀ ਪਰ ਸਰਕਾਰੀ ਕਾਲਜਾਂ ਵਿੱਚ ਪੜ੍ਹਾ ਰਹੇ ਇਹਨਾਂ ਪ੍ਰੋਫੈਸਰਾਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਵੱਲੋਂ ਉਹਨਾਂ ਦੇ ਕੇਸ ਦੀ ਠੀਕ ਤਰ੍ਹਾਂ ਪੈਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਹਨਾਂ ਦੀ ਮਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ ਅਤੇ ਹੁਣ ਸਰਕਾਰ ਨਵੇਂ ਪ੍ਰੋਫੈਸਰਾਂ ਦੀ ਭਰਤੀ ਕਰਨ ਦੀ ਯੋਜਨਾ ਬਣਾ ਰਹੀ ਹੈ।
ਜਿਸ ਕਾਰਨ 2021 ਤੋਂ ਸਰਕਾਰੀ ਕਾਲਜਾਂ ਵਿੱਚ ਪੜ੍ਹਾ ਰਹੇ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਜਾਣ ਦਾ ਖਤਰਾ ਬਣਿਆ ਹੋਇਆ ਹੈ। ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਲਈ ਪਰਿਵਾਰ ਪਾਲਣਾ ਮੁਸ਼ਕਲ ਹੋ ਜਾਵੇਗਾ। ਇਸ ਲਈ ਸਰਕਾਰ ਇਸ ਮਾਮਲੇ ਦੀ ਠੀਕ ਤਰ੍ਹਾਂ ਨਾਲ ਸੁਪਰੀਮ ਕੋਰਟ ਵਿੱਚ ਪੈਰਵਾਈ ਕਰੇ ਅਤੇ ਪ੍ਰੋਫੈਸਰਾਂ ਅਤੇ ਉਹਨਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰੇ।
Click to Follow Babushahi Facebook page →