2027 ਤੱਕ ਨਸ਼ਾ ਵਿਰੋਧੀ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ; ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਵੱਲੋਂ ਸਪੀਕਰ ਸਾਹਿਬ ਨਾਲ ਮੁਲਾਕਾਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 22 ਅਗਸਤ 2026: ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸਾਲ 2027 ਤੱਕ ਇਸ ਮੁਹਿੰਮ ਨੂੰ ਨਵੀਂ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਵੱਲੋਂ ਸਪੀਕਰ ਸਾਹਿਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਨਸ਼ਿਆਂ ਦੇ ਖਾਤਮੇ ਲਈ ਐਂਟੀ ਡਰੱਗ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਮੁਲਾਕਾਤ ਦੌਰਾਨ ਨਸ਼ਿਆਂ ਖ਼ਿਲਾਫ਼ ਸਰਕਾਰੀ ਅਤੇ ਸਮਾਜਿਕ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਵਿਭਾਗ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਨੂੰ ਇਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨਾ ਪਵੇਗਾ।
ਉਨ੍ਹਾਂ ਕਿਹਾ ਕਿ ਐਂਟੀ ਡਰੱਗ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਵਿਆਪਕ ਪੱਧਰ ’ਤੇ ਚਲਾਇਆ ਜਾਵੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
- Download Babushahi App
-
-