23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਦਿੱਤੇ ਜਾਣਗੇ ਬਾਬਾ ਫ਼ਰੀਦ ਐਵਾਰਡ
ਫਰੀਦਕੋਟ, 20 ਸਤੰਬਰ (ਪਰਵਿੰਦਰ ਸਿੰਘ ਕੰਧਾਰੀ)- ਬਾਬਾ ਫ਼ਰੀਦ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਆਗਮਨ ਪੁਰਬ ਮੌਕੇ ਦਿੱਤੇ ਜਾਣ ਵਾਲੇ ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ ਦੇ ਐਲਾਨ ਲਈ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ 'ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਨਾਲ ' ਜਸਵਿੰਦਰ ਸਿੰਘ ਖਾਲਸਾ ਜੀ' ਨੂੰ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਉਨ੍ਹਾਂ ਦੀ ਮਨੁੱਖਤਾ ਪ੍ਰਤੀ ਨਿਸ਼ਕਾਮ ਸੇਵਾ ਨੂੰ ਸਲਾਮ ਕੀਤਾ ਤੇ ਕਿਹਾ ਕਿ ਜਸਵਿੰਦਰ ਸਿੰਘ ਖਾਲਸਾ ਦਾ ਜੀਵਨ ਨਿਸ਼ਕਾਮ ਸੇਵਾ, ਸਿੱਖਿਆ ਦੇ ਪ੍ਰਸਾਰ, ਗਰੀਬ ਅਤੇ ਵੰਚਿਤ ਬੱਚਿਆਂ ਦੇ ਉਤਥਾਨ,ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਮਾਜ ਦੀ ਭਲਾਈ ਨੂੰ ਸਮਰਪਿਤ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਈ ਜਸਵਿੰਦਰ ਸਿੰਘ ਖਾਲਸਾ ਜੀ ਇਕ ਪ੍ਰੇਰਣਾਦਾਇਕ ਮਿਸਾਲ ਹਨ, ਜਿਨ੍ਹਾਂ ਨੇ ਆਪਣੀ ਨਿੱਜੀ ਸਫ਼ਲਤਾ ਅਤੇ ਸ੍ਰੋਤਾਂ ਨੂੰ 'ਐਵਾਰਡਾਂ' ਨਾਲ ਸਨਮਾਨਿਤ ਹੋਣ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ (ਚਾਵਲਾ) ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਦੀ ਸੇਵਾ ਸਿਰਫ਼ ਦਾਨ ਜਾਂ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਬਲਕਿ ਇਹ ਇਕ ਲੰਬੇ ਸਮੇਂ ਤੋਂ ਚੱਲ ਰਿਹਾ ਅਜਿਹਾ ਮਿਸ਼ਨ ਹੈ, ਜਿਸ ਦਾ ਉਦੇਸ਼ ਹਰ ਬੱਚੇ ਨੂੰ ਸਿੱਖਿਆ ਦਾ ਹੱਕ, ਮੌਕਾ, ਸਨਮਾਨ, ਆਤਮ-ਵਿਸ਼ਵਾਸ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨਾ ਹੈ। ਇਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ 'ਚੋਂ ਇਕ 'ਐਜੂਕੇਟ ਪੰਜਾਬ ਪ੍ਰੋਜੈਕਟ ਹੈ।
ਇਸੇ ਤਰ੍ਹਾਂ ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ' ਨਾਲ 'ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ' ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਅੱਖਾਂ ਦਾ ਚੈਰੀਟੇਬਲ ਹਸਪਤਾਲ ਲਗਭਗ 25 ਸਾਲਾਂ ਤੋਂ ਚਲਾਇਆ ਜਾ ਰਿਹਾ ਹੈ। ਜਿੱਥੇ ਹਰ ਰੋਜ਼ ਲਗਭਗ 350-400 ਮਰੀਜ਼ ਚੈੱਕ ਕੀਤੇ ਜਾਂਦੇ ਹਨ ਤੇ ਸਾਲ 2025-26 'ਚ 79,010 ਮਰੀਜ਼ ਚੈੱਕ ਕੀਤੇ ਗਏ ਹਨ। ਮਰੀਜ਼ਾਂ ਦੇ ਵਾਰਿਸਾਂ ਦੇ ਲੰਗਰ ਤੇ ਰਹਿਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ। ਸਮੇਂ-ਸਮੇਂ 'ਤੇ ਖੂਨਦਾਨ ਕੈਂਪ, ਬਵਾਸੀਰ ਕੈਂਪ, ਹੋਮਿਓਪੈਥੀ ਕੈਂਪ, ਫ਼ਿਜਿਓਥੈਰੇਪੀ ਕੈਂਪ ਤੇ ਹੋਰ ਕਈ ਕੈਂਪ ਲਗਾਏ ਜਾਂਦੇ ਹਨ ਤੇ ਲੋੜਵੰਦ ਬੱਚਿਆ ਦੀ ਵੀ ਸਮੇਂ-ਸਮੇਂ 'ਤੇ ਮਦਦ ਕੀਤੀ ਜਾਂਦੀ ਹੈ।
ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੋਗੀਆਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ। ਅੰਤ 'ਚ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਦੋਵੇਂ ਐਵਾਰਡ ਬਾਬਾ ਫ਼ਰੀਦ ਸੋਸਾਇਟੀ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ 23 ਸਤੰਬਰ ਨੂੰ ਗੁਰਦੁਆਰਾ ਗੌਦੜੀ ਸਾਹਿਬ ਵਿਖੇ ਨਗਰ ਕੀਰਤਨ ਪਹੁੰਚਣ ਉਪਰੰਤ ਸਜੇ ਹੋਏ ਧਾਰਮਿਕ ਦੀਵਾਨਾ ਅਤੇ ਸੰਗਤਾਂ ਦੀ ਹਾਜ਼ਰੀ 'ਚ ਦਿੱਤੇ ਜਾਣਗੇ, ਜਿਸ 'ਚ 'ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਨਿਟੀ' 'ਚ ਸਿਰੋਪਾਓ, ਦੋਸ਼ਾਲਾ, ਸਾਈਟੇਸ਼ਨ ਅਤੇ ਦੋ (2) ਲੱਖ ਨਗਦ ਇਨਾਮ ਅਤੇ 'ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ' 'ਚ ਸਿਰਪਾਓ, ਦੋਸ਼ਾਲਾ, ਸਾਈਟੇਸ਼ਨ ਅਤੇ ਇਕ (1) ਲੱਖ ਨਗਦ ਇਨਾਮ ਦੀ ਰਾਸ਼ੀ ਭੇਟ ਕੀਤੀ ਜਾਵੇਗੀ।
- Download Babushahi App
-
-