28 ਜੂਨ ਤੋਂ ਸ਼ੁਰੂ ਹੋਵੇਗਾ ਪਲਸ ਪੋਲਿਓ ਰਾਊਂਡ
ਰੋਹਿਤ ਗੁਪਤਾ
ਗੁਰਦਾਸਪੁਰ 12 ਜੂਨ
ਸਰਕਾਰ ਵੱਲੋਂ ਜਾਰੀ ਹਿਆਦਤਾਂ ਅਤੇ ਸਿਹਤ ਮੰਤਰੀ ਪੰਜਾਬ ਦੇ ਯੋਗ ਮਾਰਗਦਰਸ਼ਨ ਅਧੀਨ 28 ਜੂਨ ਤੋਂ ਸ਼ੁਰੂ ਹੋ ਰਹੇ ਪਲਸ ਪੋਲਿਓ ਰਾਊਂਡ ਦੇ ਸੰਬੰਧ ਵਿੱਚ ਅੱਜ ਸਮੂਹ ਐਲਐਚਵੀ ਅਤੇ ਬੀਈਈ ਦੀ ਇੱਕ ਮੀਟਿੰਗ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਨੇ ਕਿਹਾ ਕਿ ਪਲਸ ਪੋਲਿਓ ਮੁਹਿੰਮ 28ਜੂਨ ਤੋਂ ਸ਼ੁਰੂ ਹੋ ਰਹੀ ਹੈ। ਫੀਲਡ ਸਟਾਫ਼ ਵੱਲੋਂ ਸਰਵੇ ਕਰਕੇ 0 ਤੋਂ 5ਸਾਲ ਤਕ ਦੇ ਬੱਚਿਆਂ ਦਾ ਬਿਓਰਾ ਇਕੱਠਾ ਕੀਤਾ ਜਾਵੇਗਾ। 5ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਉਨਾਂ ਕਿਹਾ ਕਿ ਭਾਰਤ ਦੇਸ਼ ਪੋਲਿਓ ਮੁਕਤ ਹੋ ਚੁੱਕਾ ਹੈ ਅਤੇ ਇਸ ਮੁਹਿੰਮ ਵਿਚ ਯੋਗਦਾਨ ਦਿੰਦੇ ਹੋਏ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਦੇਸ਼ ਨੂੰ ਪੋਲਿਓ ਮੁਕਤ ਰੱਖਿਆ ਜਾਵੇ। ਉਨਾਂ ਸਮੂਹ ਲੋਕਾਂ ਨੂੰ ਇਸ ਮੁਹਿੰਮ ਵਿਚ ਯੋਗਦਾਨ ਕਰਨ ਦੀ ਅਪੀਲ ਕੀਤੀ
- Download Babushahi App
-
-