70 ਗ੍ਰਾਮ ਹੈਰੋਇਨ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 03 ਸਤੰਬਰ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਇਹ ਕਾਰਵਾਈ ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ, ਆਈ.ਪੀ.ਐਸ., ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਗੁਰਸੇਵਕ ਸਿੰਘ, ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ, ਕਰਨਵੀਰ ਸਿੰਘ ਰੰਧਾਵਾ, ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-2 ਲੁਧਿਆਣਾ ਅਤੇ ਅੰਗਰੇਜ ਸਿੰਘ, ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ ਦੱਖਣੀ ਲੁਧਿਆਣਾ ਦੀ ਯੋਗ ਅਗਵਾਈ ਹੇਠ ਕੀਤੀ ਗਈ।
SI ਦਲਬੀਰ ਸਿੰਘ, ਮੁੱਖ ਅਫਸਰ ਥਾਣਾ ਸਾਹਨੇਵਾਲ ਦੀ ਨਿਗਰਾਨੀ ਹੇਠ ਸ:ਥ: ਨਵਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਮਿਤੀ 02.09.2026 ਨੂੰ ਨਵਾ ਪਿੰਡ ਰੋਡ, ਸਾਹਨੇਵਾਲ ਵਿਖੇ ਕਾਰਵਾਈ ਕਰਦਿਆਂ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਰੂਪਾ ਸਿੰਘ ਨੂੰ ਕਾਬੂ ਕੀਤਾ। ਪੁਲਿਸ ਪਾਰਟੀ ਵੱਲੋਂ ਦੋਸ਼ੀ ਦੇ ਕਬਜ਼ੇ ਵਿੱਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਦੋਸ਼ੀ ਹਰਜਿੰਦਰ ਸਿੰਘ ਖਿਲਾਫ਼ ਮੁਕੱਦਮਾ ਨੰਬਰ 288 ਮਿਤੀ 02.09.2026, ਅ/ਧ 21-61-85 NDPS Act, ਥਾਣਾ ਸਾਹਨੇਵਾਲ, ਲੁਧਿਆਣਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਦੋਸ਼ੀ ਖਿਲਾਫ ਪਹਿਲਾਂ ਵੀ ਥਾਣਾ ਸਾਹਨੇਵਾਲ ਵਿੱਚ ਵੱਖ ਵੱਖ ਜੁਰਮਾਂ ਤਹਿਤ 5 ਮੁਕੱਦਮੇ ਦਰਜ ਹਨ।
ਪੁਲਿਸ ਵੱਲੋਂ ਦੋਸ਼ੀ ਹਰਜਿੰਦਰ ਸਿੰਘ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
- Download Babushahi App
-
-