8 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਮਨਾਇਆ ਜਾਵੇਗਾ 'ਤੀਆਂ ਦਾ ਤਿਉਹਾਰ', ਤਿਆਰੀਆਂ ਮੁਕੰਮਲ
'ਤੀਆਂ ਦੇ ਤਿਉਹਾਰ' ਲਈ ਐਂਟਰੀ ਬਿਲਕੁਲ ਮੁਫ਼ਤ-ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਮਨਾਇਆ ਜਾਵੇਗਾ ਖੁਸ਼ੀ ਦਾ ਤਿਉਹਾਰ- ਸ੍ਰੀਮਤੀ ਰਾਜਬੀਰ ਕੌਰ ਕਲਸੀ
ਰੋਹਿਤ ਗੁਪਤਾ
ਬਟਾਲਾ, 7 ਅਗਸਤ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਲਗਾਤਾਰ ਚੌਥੀ ਵਾਰ ਇਸ ਸਾਲ ਵੀ ਕੱਲ 8 ਅਗਸਤ ਦਿਨ ਸ਼ਨੀਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ ਜਾਵੇਗਾ,ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਨਗੀਆਂ। ਇਸ ਮੌਕੇ ਗਿੱਧਿਆਂ ਦੀ ਰਾਣੀ ਕਵਲੀਨ ਕੌਰ, ਗੁਰਨੂਰ ਕੌਰ ਅਤੇ ਬਰੁਨ ਕੌਰ ਮਾਨ, ਐਂਕਰ ਵੀ ਸ਼ਿਰਕਤ ਕਰਨਗੇ।
ਉਨ੍ਹਾਂ ਦੱਸਿਆ ਕਿ 'ਤੀਆਂ ਦੇ ਤਿਉਹਾਰ' ਲਈ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸਮਾਗਮ ਮਨਾਇਆ ਜਾਵੇਗਾ। ਇਸ ਮੌਕੇ 'ਤੇ ਮਿੱਠੇ ਪਕਵਾਨ ਅਤੇ ਰਵਾਇਤੀ ਖਾਣੇ ਵੀ ਤਿਆਰ ਕੀਤੇ ਜਾਣਗੇ।
ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਬਟਾਲਾ ਵਾਸੀ ਸਾਡਾ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲਾ ਸ਼ਹਿਰ ਸਮੇਤ ਹਲਕੇ ਦੀਆਂ ਮਾਵਾਂ ਧੀਆਂ ਤੇ ਭੈਣਾਂ ਨੂੰ ਤੀਆਂ ਦੇ ਤਿਉਹਾਰ ਵਿੱਚ ਦਿਲੋਂ ਖੁੱਲ੍ਹਾ ਸੱਦਾ ਹੈ।
- Download Babushahi App
-
-