ਆਪ ਆਗੂ ਨਵਦੀਪ ਸੰਘਾ BJP ਵਿੱਚ ਹੋਏ ਸ਼ਾਮਿਲ
Ravi Jakhu
ਚੰਡੀਗੜ੍ਹ/ਮੋਗਾ, 19 ਨਵੰਬਰ, 2026: ਪੰਜਾਬ ਵਿੱਚ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਦਲ-ਬਦਲੀ ਦਾ ਦੌਰ ਤੇਜ਼ ਹੋ ਗਿਆ ਹੈ। ਇਸੇ ਕੜੀ ਤਹਿਤ ਅੱਜ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਸੰਘਾ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਰਸਮੀ ਤੌਰ 'ਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ ਗਿਆ।
- Download Babushahi App
-
-