AAP ਨੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੁੜ ਪਾਇਲ ਤੋਂ ਦਿੱਤੀ ਟਿਕਟ
Ravinder Singh
ਪਾਇਲ, 31 ਅਕਤੂਬਰ 2026: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਪਾਇਲ ਤੋਂ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਟਿਕਟ ਮਿਲਣ ਤੋਂ ਬਾਅਦ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਣ ਲਈ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਧੰਨਵਾਦੀ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਗਿਆਸਪੁਰਾ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਇਲ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹਲਕੇ ਵਿੱਚ ਲੋਕਾਂ ਤੱਕ ਪਹੁੰਚ ਬਣਾਈ ਰੱਖੀ ਜਾਵੇਗੀ।
- Download Babushahi App
-
-