ADC ਵੱਲੋਂ ਵੀਜ਼ਾਪੋਰੀਅਮ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਫਰਵਰੀ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਜ਼ਾਪੋਰੀਅਮ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਵੀਜ਼ਾਪੋਰੀਅਮ ਫਰਮ ਪਲਾਟ ਨੰ: ਈ-122, ਪਹਿਲੀ ਮੰਜ਼ਿਲ, ਇੰਡਸਟੀਅਲ ਫੋਕਲ ਪੁਆਇੰਟ, ਫੇਜ਼-7, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਪੀਯੂਸ਼ ਨੰਦਾ ਪੁੱਤਰ ਸ੍ਰੀ ਮੋਹਿਤ ਨੰਦਾ ਮਕਾਨ ਨੰ: 2208, ਸੈਕਟਰ 15-ਸੀ, ਚੰਡੀਗੜ੍ਹ ਨੂੰ ਟਰੈਵਲ ਏਜੰਸੀ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 638/ਆਈ.ਸੀ. ਮਿਤੀ 29.12.2023 ਜਾਰੀ ਕੀਤਾ ਗਿਆ ਹੈ, ਜੋ ਕਿ ਮਿਤੀ 28.12.2028 ਤੱਕ ਵੈਲਿਡ ਹੈ। ਫਰਮ ਵੱਲੋਂ ਆਪਣੇ ਦਫਤਰ ਦਾ ਪਤਾ ਵੀਜ਼ਾਪੋਰੀਅਮ, ਐਸ.ਸੀ.ਐਫ ਨੰ: 115, ਪਹਿਲੀ ਮੰਜ਼ਿਲ, ਸੈਕਟਰ 65 ਫੇਜ਼-11, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤਬਦੀਲ ਕਰਨ ਲਈ ਅਪਲਾਈ ਕੀਤਾ ਸੀ, ਜਿਸ ਸਬੰਧੀ ਪ੍ਰਾਰਥੀ ਦੇ ਦਸਤਾਵੇਜ਼ ਅਤੇ ਪੁਲਿਸ ਵਿਭਾਗ ਦੀ ਰਿਪੋਰਟ ਰਾਹੀਂ ਦਫਤਰੀ ਪਤਾ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਸਮੇਂ ਸਿਰ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਵੀਜ਼ਾਪੋਰੀਅਮ ਫਰਮ ਨੂੰ ਜਾਰੀ ਲਾਇਸੰਸ ਨੰਬਰ 638/ਆਈ.ਸੀ. ਮਿਤੀ 29.12.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।