ਅਮਰੀਕਾ ਵਿਚ ਪੰਜਾਬੀ ਪਰਿਵਾਰ ਦੇ 3 ਜੀਆਂ ਦਾ ਕਤਲ
ਬਾਬੂਸ਼ਾਹੀ ਬਿਊਰੋ
ਨਿਊਯਾਰਕ, 19 ਜੂਨ 2026 : ਅਮਰੀਕਾ ਵਿਚ ਰਹਿੰਦੇ ਭਾਰਤੀ ਪਰਿਵਾਰ ਵਿਚ ਮਾਤਾ-ਪਿਤਾ ਅਤੇ ਨਾਨੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵੱਡੇ ਭਰਾ ਉਪਰ ਵੀ ਜਾਨਲੇਵਾ ਹਮਲਾ ਕੀਤਾ ਗਿਆ। ਇਥੇ ਦਸ ਦਈਏ ਕਿ ਇਹ ਪਰਿਵਾਰ ਪੰਜਾਬ ਦੇ ਨਵਾਂ ਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਗੌਰਵ ਚੋਪੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਟੈਕਸਾਸ ਦੇ ਅਲਟਨ ਦੀ ਦੱਸੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਅਸਲ ਵਿਚ 19 ਸਾਲਾ ਪੰਜਾਬੀ ਗੌਰਵ ਨੇ ਇਹ ਕਤਲ ਕਿਉਂ ਕੀਤਾ ? ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।
- Download Babushahi App
-
-