BJP Breaking: ਭਾਜਪਾ ਨੇ ਜੌਨ ਮਸੀਹ ਨੂੰ ਥਾਪਿਆ ਘੱਟ ਗਿਣਤੀ ਮੋਰਚੇ ਦਾ ਸੂਬਾ ਪ੍ਰਧਾਨ
Ravi Jakhu
ਚੰਡੀਗੜ੍ਹ, 17 ਨਵੰਬਰ 2026: ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹਿਮ ਨਿਯੁਕਤੀ ਕਰਦਿਆਂ ਜੌਨ ਮਸੀਹ ਨੂੰ ਭਾਜਪਾ ਦੇ ਘੱਟ ਗਿਣਤੀ ਮੋਰਚਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ਨੂੰ ਪੰਜਾਬ ਵਿੱਚ ਭਾਜਪਾ ਵੱਲੋਂ ਘੱਟ ਗਿਣਤੀ ਭਾਈਚਾਰੇ ਤੱਕ ਆਪਣੀ ਪਹੁੰਚ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਹੈ।
ਜੌਨ ਮਸੀਹ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਵਰਕਰਾਂ ਵਿੱਚ ਨਵੀਂ ਸਰਗਰਮੀ ਆਉਣ ਦੀ ਉਮੀਦ ਹੈ। ਉਨ੍ਹਾਂ ਸਾਹਮਣੇ ਘੱਟ ਗਿਣਤੀ ਭਾਈਚਾਰੇ ਵਿੱਚ ਪਾਰਟੀ ਦਾ ਆਧਾਰ ਵਧਾਉਣ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਚੁਣੌਤੀ ਹੋਵੇਗੀ। ਭਾਜਪਾ ਦੀ ਇਸ ਨਿਯੁਕਤੀ ਨੂੰ ਆਗਾਮੀ ਚੋਣਾਂ ਲਈ ਸਿਆਸੀ ਅਤੇ ਸੰਗਠਨਾਤਮਕ ਤਿਆਰੀਆਂ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।
- Download Babushahi App
-
-