BREAKING: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੂੰ ਮਿਲਿਆ ਨਵਾਂ VC, ਪੜ੍ਹੋ ਪੂਰੀ ਖ਼ਬਰ
ਰਵੀ ਜੱਖੂ
ਚੰਡੀਗੜ੍ਹ, 23 ਅਗਸਤ 2026- ਪੰਜਾਬ ਦੇ ਗਵਰਨਰ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ (VC) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗਵਰਨਰ ਦੇ ਅਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (IAS) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਡਾ. ਰਾਜਿੰਦਰ ਕੁਮਾਰ ਬੰਸਲ ਦੀ ਇਹ ਨਿਯੁਕਤੀ ਅਹੁਦਾ ਸੰਭਾਲਣ ਦੀ ਮਿਤੀ ਤੋਂ 3 ਸਾਲਾਂ ਦੇ ਸਮੇਂ ਲਈ ਕੀਤੀ ਗਈ ਹੈ। ਇਹ ਨਿਯੁਕਤੀ 'ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਐਕਟ, 1998' ਦੀ ਧਾਰਾ 14(2) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਨਵੇਂ ਵਾਈਸ ਚਾਂਸਲਰ ਦੀਆਂ ਸੇਵਾ ਸ਼ਰਤਾਂ ਸਬੰਧੀ ਨੋਟੀਫਿਕੇਸ਼ਨ ਵੱਖਰੇ ਤੌਰ 'ਤੇ ਜਾਰੀ ਕੀਤਾ ਜਾਵੇਗਾ।
- Download Babushahi App
-
-